13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨਾਂ 'ਤੇ ਲਾਠੀਚਾਰਜ ਦੀ ਘਟਨਾ ਨਿੰਦਣਯੋਗ-ਡਾ. ਸ਼ੇਰ ਸਿੰਘ ਘੁੰਡਰ

ਅਜੀਤ ਡੈਸਕ 20-02-2026
ਭਾਦਸੋਂ, 19 ਫਰਵਰੀ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਪੁਲਿਸ ਵਲੋਂ ਕਿਸਾਨਾਂ 'ਤੇ ਕੀਤਾ ਲਾਠੀਚਾਰਜ ਬਹੁਤ ਹੀ ਨਿੰਦਣਯੋਗ ਘਟਨਾ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉੱਨੀ ਥੋੜ੍ਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਡਾ. ਸ਼ੇਰ ਸਿੰਘ ਘੁੰਡਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਆਖਿਆ ਕਿ ਕਿਸਾਨੀ ਬਹੁਤ ਹੀ ਘਾਟੇ ਦਾ ਸੌਦਾ ਸਾਬਤ ਸਿੱਧ ਹੋ ਰਹੀ ਹੈ | ਕਿਸਾਨ ਦਿਨੋਂ-ਦਿਨ ਨਿੱਘਰਦੇ ਹਾਲਤਾਂ ਵੱਲ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਮੋਦੀ ਸਰਕਾਰ ਵਲੋਂ ਟਰੰਪ ਨਾਲ ਜੋ ਖੇਤੀਬਾੜੀ ਨਾਲ ਸੰਬੰਧਿਤ ਸਮਝੌਤਾ ਕੀਤਾ ਹੈ, ਉਹ ਭਵਿੱਖ ਵਿਚ ਬਹੁਤ ਹੀ ਘਾਤਕ ਸਿੱਧ ਹੋਵੇਗਾ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨ ਵਿਰੋਧੀ ਫ਼ੈਸਲੇ ਲੈ ਰਹੀਆਂ ਹਨ | ਜਿਨ੍ਹਾਂ ਦਾ ਖ਼ਮਿਆਜ਼ਾ ਇਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ 2027 ਵਿਚ ਨਿਸ਼ਚਿਤ ਤੌਰ 'ਤੇ ਭੁਗਤਣਾ ਪਵੇਗਾ | ਉਨ੍ਹਾਂ ਕਾਂਗਰਸ ਪਾਰਟੀ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਹੋਈ ਕਿਸਾਨਾਂ 'ਤੇ ਲਾਠੀਚਾਰਜ ਅਤੇ ਮੋਦੀ ਸਰਕਾਰ ਵਲੋਂ ਟਰੰਪ ਨਾਲ ਕੀਤੇ ਸਮਝੌਤੇ ਦੀ ਘੋਰ ਨਿਖੇਧੀ ਕਰਦੀ ਹੈ | ਕਾਂਗਰਸ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ |
ਪਿਛਲੀ ਖ਼ਬਰ ਨਾਭਾ ਦੇ ਗੰਦੇ ਨਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਡਰੇਨ ਉੱਪਰ 2.55 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪੁਲ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।