13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਚੇਅਰਮੈਨ ਤੇਜਿੰਦਰ ਮਹਿਤਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਮੁਲਾਕਾਤ ਕੀਤੀ | ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਦੌਰਾਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਿਹਤ ਅਤੇ ਸਿੱਖਿਆ ਖੇਤਰ ਦੇ ਸੁਧਾਰ ਤੋਂ ਇਲਾਵਾ ਵਾਤਾਵਰਨ ਸੁਰੱਖਿਆ 'ਤੇ ਖ਼ਾਸ ਜ਼ੋਰ ਦਿੱਤਾ ਗਿਆ | ਹਰਿਆਲੀ ਵਧਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪ੍ਰਦੂਸ਼ਣ ਰੋਕਥਾਮ ਲਈ ਸਾਂਝੇ ਉਪਰਾਲਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਹੁਨਰ ਵਿਕਾਸ ਕਾਰਜਕ੍ਰਮਾਂ ਨੂੰ ਮਜ਼ਬੂਤ ਬਣਾਉਣ ਅਤੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ | ਚੇਅਰਮੈਨ ਸ੍ਰੀ ਮਹਿਤਾ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਯੋਜਨਾਵਾਂ ਦਾ ਲਾਭ ਸਮੇਂ ਸਿਰ ਹੱਕਦਾਰਾਂ ਤੱਕ ਪਹੁੰਚ ਸਕੇ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਸਰਕਾਰੀ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਉਣ ਲਈ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋਕ-ਹਿਤ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ | ਇਸ ਮੌਕੇ ਤੇ ਸਮਾਜਿਕ ਚਿੰਤਕ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਫਰਾਂਸਵਾਲਾ, ਯੂਥ ਆਗੂ ਮਨਬੀਰ ਸਿੰਘ ਸ਼ੁਤਰਾਣਾ, ਸੁਰਿੰਦਰ ਸਿੰਘ ਨਿੱਕੂ, ਲਵਪ੍ਰੀਤ ਕਾਹਲੋਂ ਅਤੇ ਸੰਦੀਪ ਵਿਰਕ ਮੌਜੂਦ ਸਨ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ 22 ਦੇ ਘਿਰਾਓ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।