12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੌੜ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੂਬੇ ਭਰ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸੇ ਤਰ੍ਹਾਂ ਹੀ ਪਟਿਆਲਾ ਵਿਖੇ ਵੀ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਵਿਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ 'ਚ ਕਰਮਚਾਰੀਆਂ ਨੇ ਹਿੱਸਾ ਲਿਆ | ਮਹਿਲਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ 'ਚ ਸਟਾਫ਼ ਨਰਸਾਂ, ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ 'ਚ ਡੀ.ਸੀ. ਦਫ਼ਤਰ ਯੂਨੀਅਨ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਇਕੋ ਇਕ ਮੰਗ ਹੈ ਕਿ 2004 ਵਿਚ ਬੰਦ ਹੋਈ ਪੁਰਾਣੀ ਪੈਨਸ਼ਨ ਨੂੰ ਮੁੜ ਲਾਗੂ ਕੀਤਾ ਜਾਵੇ | ਜਦੋਂ ਤੱਕ ਸਾਡੀ ਇਹ ਮੰਗ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਸਰਕਾਰ ਖ਼ਿਲਾਫ਼ ਇਸੇ ਤਰ੍ਹਾਂ ਰੋਸ-ਪ੍ਰਦਰਸ਼ਨ, ਅਰਥੀ ਫ਼ੂਕ ਮੁਜ਼ਾਹਰੇ ਤੇ ਰੋਸ ਰੈਲੀਆਂ ਜਾਰੀ ਰੱਖਾਂਗੇ | ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰ ਨਾ ਤਾਂ ਅਜੇ ਤੱਕ ਪੁਰਾਣੀ ਪੈਨਸ਼ਨ ਦੀ ਬਹਾਲੀ ਹੋਈ, ਬਲਕਿ ਨਿੱਤ ਦਿਨ ਮੁਲਾਜ਼ਮ ਮਾਰੂ ਫ਼ੈਸਲੇ ਥੋਪੇ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਅੰਦਰ ਭਾਰੀ ਰੋਸ ਹੈ | ਜਥੇਬੰਦੀ ਵਲੋਂ ਆਉਣ ਵਾਲੇ ਦਿਨਾਂ ਵਿਚ ਮੁਲਾਜ਼ਮ ਹਿਤ ਵਿਚ ਤਕੜਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ, ਗੁਰਜੰਟ ਸਿੰਘ, ਗੁਰਪ੍ਰੀਤ ਪਨੇਸਰ, ਸੰਦੀਪ ਕੌਰ ਬਰਨਾਲਾ ਜ਼ਿਲ੍ਹਾ ਸੀ.ਪੀ.ਐਫ. ਪ੍ਰਧਾਨ ਮਹਿਲਾ ਵਿੰਗ, ਜਤਿੰਦਰ ਕੰਬੋਜ ਪੈੱ੍ਰਸ ਸੈਕਟਰੀ, ਅਮਨਦੀਪ ਕੌਰ ਸੰਧੂ ਮੀਤ ਪ੍ਰਧਾਨ, ਤੇਜਿੰਦਰ ਸਿੰਘ, ਦਰਸ਼ਨ ਸਿੰਘ ਪ੍ਰਧਾਨ ਡੀ. ਸੀ. ਦਫ਼ਤਰ ਯੂਨੀਅਨ, ਰਾਮ ਕਿ੍ਸ਼ਨ ਪ੍ਰਧਾਨ ਖ਼ਜ਼ਾਨਾ ਵਿਭਾਗ, ਸਤਵਿੰਦਰ ਸਿੰਘ, ਹਿੰਮਤ ਸਿੰਘ, ਸੁਖਵਿੰਦਰ ਕਲਿਆਣ, ਬਿਨੈ ਕੁਮਾਰ ਆਈ.ਟੀ.ਆਈ., ਤੇਜਿੰਦਰ ਸਿੰਘ ਡੀ.ਸੀ. ਦਫ਼ਤਰ, ਨਿਸ਼ਾ ਰਾਣੀ ਪ੍ਰਧਾਨ ਬੀ.ਐਂਡ.ਆਰ., ਮਨਪ੍ਰੀਤ ਕੌਰ, ਰਾਖੀ ਠਾਕੁਰ, ਅਖ਼ਤਰ ਹੁਸੈਨ, ਰਜਨੀ ਬਾਲਾ, ਨਿਸ਼ਾਂਤ ਕੁਮਾਰ, ਰਘਬੀਰ ਸਿੰਘ, ਲਵਜੀਤ ਸਿੰਘ, ਕੁਲਵੰਤ ਸਿੰਘ, ਮਹਿੰਦਰਪਾਲ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਸੁਮਨ ਰਾਣੀ, ਪੱਲਬੀ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਮਹਿੰਦਰ ਕੁਮਾਰ ਗਰਗ, ਗੁਰਪ੍ਰੀਤ ਸਿੰਘ ਐਕਸਾਈਜ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਗਠਨ ਮੰਤਰੀ ਸ੍ਰੀ ਸ੍ਰੀਨਿਵਾਸੁਲੁ ਦਾ ਖੱਟੜਾ ਵਲੋਂ ਸਨਮਾਨ ਅਗਲੀ ਖ਼ਬਰ ਚੇਅਰਮੈਨ ਤੇਜਿੰਦਰ ਮਹਿਤਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।