ਭਾਦਸੋਂ, 19 ਫਰਵਰੀ (ਪ੍ਰਦੀਪ ਦੰਦਰਾਲਾ)-ਇੱਥੋਂ ਦੀ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ ਦਿੱਤੂਪੁਰ ਵਿਖੇ ਦੋ ਦਿਨਾਂ ਸਪੋਰਟਸ ਮੀਟ ਕਰਵਾਈ ਗਈ | ਜਿਸ 'ਚ ਤੀਸਰੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਤਗਮੇ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ ਵਿਦਿਆਰਥੀਆਂ ਦੇ ਨਾਲ-ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਤਾਂ ਜੋ ਵਿਦਿਆਰਥੀਆਂ ਦਾ ਮਨੋਬਲ ਵਧਾਇਆ ਜਾਵੇ | ਇਸ ਮੌਕੇ ਬੋਲਦਿਆਂ ਸਕੂਲ ਮੁਖੀ ਵਿਕਾਸ ਸੇਠ ਅਤੇ ਪਿ੍ੰਸੀਪਲ ਸੁਮੀਰਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ 'ਚ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕੇ | ਇਸ ਤੋਂ ਇਲਾਵਾ ਮੁਕਾਬਲਿਆਂ 'ਚੋਂ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਵੇਕਾਨੰਦ ਹਾਊਸ ਦੇ ਵਿਦਿਆਰਥੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਐਡਮਿਨਿਸਟ੍ਰੇਟਰ ਦੀਪਕ ਕੁਮਾਰ, ਡੀ.ਪੀ.ਈ. ਦਿਲਪ੍ਰੀਤ ਸਿੰਘ ਟਿਵਾਣਾ, ਗੌਰਵ ਪਾਂਡੇ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |