ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੌੜ)-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟੇ੍ਰਸ਼ਨ ਕਰਵਾਉਣਾ ਸਰਕਾਰ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ | ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟੇ੍ਰਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਵਿਧਾਇਕ ਨੇ ਸਥਾਨਕ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਹਨ, ਉਹ ਤੁਰੰਤ ਆਪਣੀ ਰਜਿਸਟੇ੍ਰਸ਼ਨ ਕਰਵਾਉਣ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਪੂਰਾ ਲਾਭ ਲਿਆ ਜਾ ਸਕੇ | ਇਸ ਮੌਕੇ ਵਾਰਡ ਨੰਬਰ 32 ਤੋਂ ਕੌਂਸਲਰ ਰਣਜੀਤ ਸਿੰਘ, ਵਾਰਡ ਨੰਬਰ 33 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 41 ਤੋਂ ਅਮਨਪ੍ਰੀਤ ਕੌਰ ਵੀ ਮੌਜੂਦ ਸਨ | ਉਨ੍ਹਾਂ ਨੇ ਵਿਧਾਇਕ ਨੂੰ ਵਿਸ਼ਵਾਸ ਦਿਵਾਇਆ ਕਿ ਵਾਰਡ ਪੱਧਰ 'ਤੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ |