22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਔਰਤ ਦੀ ਮੌਤ ਮਾਮਲੇ 'ਚ ਗਿ੍ਫ਼ਤਾਰੀ ਨਾ ਹੋਣ 'ਤੇ ਰਾਜਿੰਦਰਾ ਹਸਪਤਾਲ ਬਾਹਰ ਧਰਨਾ

ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਪ੍ਰਗਟਾਉਂਦੇ ਹੋਏ | ਅਜੀਤ ਤਸਵੀਰ <br/> 22-02-2026
ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪਿੰਡ ਰੌਂਗਲਾ ਵਿਖੇ ਇਕ ਮਹਿਲਾ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਕਤਲ ਦਾ ਪਰਚਾ ਦਰਜ ਕਰਨ ਤੋਂ ਤਿੰਨ ਦਿਨ ਬਾਅਦ ਵੀ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਮਾਮਲਾ ਗਰਮਾ ਗਿਆ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਵਲੋਂ ਕੀਤੀ ਗਈ ਕਥਿਤ ਕੁੱਟਮਾਰ ਕਾਰਨ ਮਹਿਲਾ ਦੀ ਮੌਤ ਹੋਈ ਹੈ | ਪਰਿਵਾਰ ਅਨੁਸਾਰ ਘਟਨਾ ਤੋਂ ਬਾਅਦ ਮਹਿਲਾ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਮਾਮਲੇ ਵਿਚ ਭਾਰਤੀ ਦੰਡ ਸੰਹਿਤਾ ਦੀ ਧਾਰਾ 302 ਅਧੀਨ ਐਫ਼.ਆਈ.ਆਰ. ਦਰਜ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜਤਾਈ | ਧਰਨਾਕਾਰੀਆਂ ਨੇ ਮੰਗ ਕੀਤੀ ਕਿ ਨਾਮਜ਼ਦ ਮੁਲਜ਼ਮਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਗਿ੍ਫ਼ਤਾਰੀਆਂ ਵਿਚ ਹੋਰ ਦੇਰੀ ਕੀਤੀ ਗਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਹਾਲਾਂਕਿ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਜਲਦੀ ਕਾਰਵਾਈ ਦਾ ਭਰੋਸਾ ਦਿਵਾਇਆ ਗਿਆ | ਇਸ ਭਰੋਸੇ ਉਪਰੰਤ ਪਰਿਵਾਰ ਵਲੋਂ ਅਸਥਾਈ ਤੌਰ 'ਤੇ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸ ਸਬੰਧੀ ਥਾਣਾ ਤਿ੍ਪੜੀ ਦੇ ਇੰਚਾਰਜ ਨੇ ਦੱਸਿਆ ਕਿ ਮਾਮਲੇ ਵਿਚ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾ ਚੁੱਕਾ ਹੈ ਅਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਮੁਲਜ਼ਮ ਪੁਲਿਸ ਦੀ ਗਿ੍ਫ਼ਤ ਵਿਚ ਹੋਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦੀ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਤੋਂ ਉਪਰ ਨਹੀਂ ਮੰਨਿਆ ਜਾਵੇਗਾ |
ਪਿਛਲੀ ਖ਼ਬਰ -ਮਾਮਲਾ ਹੋਸਟਲਾਂ ਦੇ ਪੁਰਾਣੇ ਸਮੇਂ ਨੂੰ ਲਾਗੂ ਕੀਤੇ ਜਾਣ ਦਾ- ਪੰਜਾਬੀ 'ਵਰਸਿਟੀ ਵਿਖੇ ਸਾਂਝੇ ਵਿਦਿਆਰਥੀ ਮੋਰਚੇ ਵਲ... ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।