23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਕਾਲਸਨਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅਜੀਤ ਡੈਸਕ 22-02-2026
ਭਾਦਸੋਂ, 21 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨਾਭਾ ਹਲਕੇ ਦੇ ਪਿੰਡ ਕਾਲਸਨਾ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਵਿਧਾਇਕ ਦੇ ਭਰਾ ਸੁਖਦੇਵ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਵਾਏ ਜਾ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ, ਕੰਪਨੀ ਮੈਨੇਜਰ ਤੇਜਿੰਦਰ ਸਿੰਘ, ਸੁਖਜੀਤ ਸਿੰਘ ਹਾਂਸ, ਜਸਕਰਨਵੀਰ ਸਿੰਘ ਤੇਜੇ, ਬਲਕਾਰ ਸਿੰਘ ਗੋਨੀ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਕੰਗ ਨੇ ਬਿਕਰਮਜੀਤ ਸਿੰਘ ਬਰਾੜ ਨੰੂ ਐੱਸ.ਪੀ. ਬਣਨ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ-ਅੰਗਰੇਜੀ ਕੋਸ਼ ਦੀ ਐਂਡਰਾਇਡ ਐਪ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।