24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਤੇ ਕੌਂਸਲਰ ਗੁਰਜੀਤ ਸਾਹਨੀ ਨੇ ਸੜਕ ਕੀਤਾ ਉਦਘਾਟਨ

ਉਦਘਾਟਨ ਮੌਕੇ ਵਿਧਾਇਕ ਕੋਹਲੀ ਮੇਅਰ ਕੁੰਦਨ ਗੋਗੀਆ ਅਤੇ ਹੋਰ | ਅਜੀਤ ਤਸਵੀਰ <br/> 22-02-2026
ਪਟਿਆਲਾ, 21 ਫਰਵਰੀ (ਅ.ਸ. ਆਹਲੂਵਾਲੀਆ)-ਸ਼ਹਿਰ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਟੈਗੋਰ ਥੀਏਟਰ ਦੀ ਬੈਕ ਸਾਈਡ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਵਾਰਡ ਨੰਬਰ-58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੌਰਾਨ ਇਲਾਕੇ ਦੇ ਕਈ ਸਥਾਨਕ ਆਗੂਆਂ ਅਤੇ ਵਸਨੀਕਾਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ |
ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ 'ਚ ਸੜਕਾਂ, ਨਿਕਾਸੀ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਨਵੀਂ ਸੜਕ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ 'ਚ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ | ਉਦਘਾਟਨ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਨਵੀਂ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਦੀ ਸਮੱਸਿਆ 'ਚ ਵੀ ਕਮੀ ਆਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜੀ ਤੇ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ | ਕੌਂਸਲਰ ਗੁਰਜੀਤ ਸਾਹਨੀ ਨੇ ਕਿਹਾ ਕਿ ਵਾਰਡ ਨੰਬਰ-58 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਹੋਰ ਆਸਾਨ ਹੋਵੇਗੀ | ਸਮਾਗਮ ਦੌਰਾਨ ਲੱਕੀ ਲਹਿਲ, ਬਲਾਕ ਪ੍ਰਧਾਨ ਬਿੱਟੂ ਬਾਂਗਰ, ਕੌਂਸਲਰ ਜਗਤਾਰ ਜੱਗੀ, ਮੋਨਿਕਾ ਸ਼ਰਮਾ, ਲਵਿਸ ਚੁੱਘ ਅਤੇ ਰਜਿੰਦਰ ਸਮੇਤ ਹੋਰ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ | ਉਨ੍ਹਾਂ ਨੇ ਵੀ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਲਈ ਫਾਇਦਾ ਹੋਵੇਗਾ | ਇਲਾਕਾ ਵਾਸੀਆਂ ਨੇ ਵੀ ਨਵੀਂ ਸੜਕ ਬਣਨ 'ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਨਾਲ ਟ੍ਰੈਫਿਕ ਦੀ
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸਾਹਿਤਕ ਮੁਕਾਬਲਿਆਂ 'ਚ ਗੱਡੇ ਝੰਡੇ ਅਗਲੀ ਖ਼ਬਰ ਪਿੰਡ ਧਨÏਰਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।