15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਾਲਾਨਾ ਨਾਮ ਸਿਮਰਨ ਤੇ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 23-02-2026
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਇੱਥੋਂ ਦੇ ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਸੀ੍ਰ ਵਾਹਿਗੁਰੂ ਨਾਮ ਸਿਮਰਨੁ ਸੇਵਾ ਸੁਸਾਇਟੀ ਵਲੋਂ ਪੰਜਵਾਂ ਸਲਾਨਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਰਾਗੀ ਸਿੰਘਾਂ ਨੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਤਰਨਜੀਤ ਸਿੰਘ ਪੰਚਮ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਪੰਜਵਾਂ ਸਲਾਨਾ ਨਾਮ ਸਿਮਰਨੁ ਅਤੇ ਕੀਰਤਨ ਸਮਾਗਮ ਕਰਵਾਇਆ | ਇਸ ਮੌਕੇ 'ਤੇ ਭਾਈ ਮੋਹਰ ਸਿੰਘ ਜਵੱਦੀ ਟਕਸਾਲ ਵਾਲਿਆਂ ਦੇ ਜਥੇ ਨੇ ਕਥਾ ਕੀਰਤਨ ਕੀਤਾ | ਸੋਸਾਇਟੀ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਸਮੇਤ ਤਰਨਜੀਤ ਸਿੰਘ ਪੰਚਮ, ਹਰਮਿੰਦਰ ਸਿੰਘ, ਤਰਲੋਚਨ ਸਿੰਘ, ਕੁਲਦੀਪ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ ਜੱਸੀ, ਰਿੰਪੀ ਮੋਹਨ ਸਿੰਘ, ਅਮਰੀਕ ਸਿੰਘ, ਮਨਜੀਤ ਕੌਰ, ਸਤਨਾਮ ਕੌਰ, ਹਰਵਿੰਦਰ ਕੌਰ, ਜਵਨੀਤ ਕੌਰ, ਮਨਪ੍ਰੀਤ ਕੌਰ, ਨਵਨੀਤ ਕੌਰ, ਕੰਵਲਪ੍ਰੀਤ ਸਿੰਘ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਧਮੋਲੀ ਵਿਖੇ ਲਾਇਆ ਗੰਨੇ ਦੇ ਰਸ ਦੀ ਖੀਰ ਦਾ ਲੰਗਰ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਕਮੇਟੀ ਨਾਭਾ ਵਲੋਂ 1 ਮਾਰਚ ਨੂੰ ਕਰਵਾਇਆ ਜਾਵੇਗਾ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।