15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਧਮੋਲੀ ਵਿਖੇ ਲਾਇਆ ਗੰਨੇ ਦੇ ਰਸ ਦੀ ਖੀਰ ਦਾ ਲੰਗਰ

ਅਜੀਤ ਡੈਸਕ 23-02-2026
ਰਾਜਪੁਰਾ, 22 ਫਰਵਰੀ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਧਮੋਲੀ ਵਿਖੇ ਬਲਜੀਤ ਸਿੰਘ ਦੀ ਅਗਵਾਈ 'ਚ ਅਤੇ ਸੰਗਤ ਦੇ ਸਹਿਯੋਗ ਨਾਲ ਗੰਨੇ ਦੇ ਰਸ ਦੀ ਖੀਰ ਦਾ ਲੰਗਰ ਲਾਇਆ ਗਿਆ | ਇਹ ਲੰਗਰ ਹਲਕੇ ਦੀ ਸੁਖ-ਸ਼ਾਂਤੀ ਅਤੇ ਚੜ੍ਹਦੀਕਲਾ ਲਈ ਲਾਇਆ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਹਲਕਾ ਵਾਸੀਆਂ ਅਤੇ ਸ਼ਰਧਾਲੂਆਂ ਨੇ ਲੰਗਰ ਛਕਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰ ਤੋਂ ਹੀ ਸ਼ਰਧਾਲੂ ਲੰਗਰ ਦੀ ਤਿਆਰੀ 'ਚ ਲੱਗੇ ਹੋਏ ਸਨ | ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਡੀ ਕਮਾਈ 'ਚੋਂ ਦਾਨ-ਪੁੰਨ ਕਰਨਾ ਚਾਹੀਦਾ ਹੈ | ਲੰਗਰ ਮੌਕੇ 'ਤੇ ਸਫ਼ਾਈ ਤੇ ਅਨੁਸ਼ਾਸਨ ਦਾ ਪੂਰਾ-ਪੂਰਾ ਖਿਆਲ ਰੱਖਿਆ ਗਿਆ | ਸੰਗਤਾਂ ਨੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਖੀਰ ਦਾ ਲੰਗਰ ਛਕਿਆ | ਪ੍ਰਬੰਧਕਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਮੌਕੇ 'ਤੇ ਹੋਰਨਾਂ ਸਮੇਤ ਗੁਰਮੀਤ ਸਿੰਘ ਬਨੂੜ, ਗੁਰਮੀਤ ਸਿੰਘ ਤੋਤਾ, ਰਣਧੀਰ ਸਿੰਘ ਧੀਰਾ ਬਲਸੂਆ, ਸੁਰਦਰਸ਼ਨ ਸੋਢੀ ਧਮੋਲੀ, ਸਾਬਕਾ ਸਰਪੰਚ ਸੁਖਦੇਵ ਸਿੰਘ ਲੰਜਾਂ, ਮੱਖਣ ਧਮੋਲੀ, ਜਰਨੈਲ ਸਿੰਘ ਨੇ ਵੀ ਭਰਵੀਂ ਹਾਜ਼ਰੀ ਭਰੀ |
ਪਿਛਲੀ ਖ਼ਬਰ ਮਜ਼ਦੂਰਾਂ ਦੇ ਹੱਕਾਂ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ, ਮਨਰੇਗਾ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ-ਚੌਧਰੀ ਨਿ... ਅਗਲੀ ਖ਼ਬਰ ਸਾਲਾਨਾ ਨਾਮ ਸਿਮਰਨ ਤੇ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।