23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸੜਕ ਹਾਦਸੇ ਦੌਰਾਨ ਬੈਂਕ ਮੁਲਾਜ਼ਮ ਦੀ ਮੌਤ

ਅਜੀਤ ਡੈਸਕ 24-02-2026
ਅਮਲੋਹ, 23 ਫਰਵਰੀ (ਗਿੱਲ)-ਸਥਾਨਕ ਨਾਭਾ ਚੌਕ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਸਟੇਟ ਬੈਂਕ ਆਫ਼ ਇੰਡੀਆ ਵਿਚ ਤਾਇਨਾਤ ਇਕ ਨੌਜਵਾਨ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਬਡਾਲੀ ਵਜੋਂ ਹੋਈ ਹੈ, ਜੋ ਕਿ ਅਮਲੋਹ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਵਿਚ ਸੇਵਾਵਾਂ ਨਿਭਾ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਆਪਣੇ ਮੋਟਰਸਾਈਕਲ 'ਤੇ ਪਿੰਡ ਜਾ ਰਿਹਾ ਸੀ ਕਿ ਨਾਭਾ ਚੌਂਕ ਨੇੜੇ ਉਸ ਦਾ ਮੋਟਰਸਾਈਕਲ ਅੱਗੇ ਜਾ ਰਹੀ ਇਕ ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰਦਿਆਂ ਮਿ੍ਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ |
ਪਿਛਲੀ ਖ਼ਬਰ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਕੇ ਲੈ ਗਏ ਮੋਟਰਸਾਈਕਲ ਸਵਾਰ ਅਗਲੀ ਖ਼ਬਰ ਮਨਰੇਗਾ, ਅਮਰੀਕਾ ਨਾਲ ਟਰੇਡ ਡੀਲ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਬਕਾ ਵਿਧਾਇਕ ਰਾਜਲਾ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।