23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਰਣਜੋਧ ਹਡਾਣਾ ਨੇ 19 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 4 ਮੁੱਖ ਸੜਕਾਂ ਦਾ ਰੱਖਿਆ ਨੀਂਹ ਪੱਥਰ

ਵੱਖ-ਵੱਖ ਸੜਕਾਂ ਦਾ ਨੀਂਹ ਪੱਥਰ ਰੱਖਦੇ ਹੋਏ ਅਤੇ ਪਿੰਡ ਅਲੀਪੁਰ ਵਜੀਰ ਸਾਹਿਬ ਦੇ ਇਕ ਡੇਰੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ | ਅਜੀਤ ਤਸਵੀਰ <br/> 24-02-2026
ਦੇਵੀਗੜ੍ਹ, 23 ਫਰਵਰੀ(ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਲਕਾ ਸਨੌਰ ਦੇ ਵਿਕਾਸ ਲਈ ਖਜਾਨੇ ਦੇ ਬੂਹੇ ਖੋਲ੍ਹ ਦਿੱਤੇ ਗਏ ਹਨ | ਇਸੇ ਲੜੀ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਦੀਆਂ ਚਾਰ ਪ੍ਰਮੁੱਖ ਸੜਕਾਂ ਜ਼ੁਲਕਾਂ ਤੋਂ ਬਿੰਜਲ, ਪਟਿਆਲਾ-ਪਿਹੋਵਾ ਮੁੱਖ ਮਾਰਗ ਤੋਂ ਬਿੰਜਲ , ਭੁਨਰਹੇੜੀ ਤੋਂ ਇਤਿਹਾਸਕ ਨਗਰ ਘੜਾਮ ਅਤੇ ਪਿੰਡ ਹਡਾਣਾ ਤੋਂ ਦਿਵਾਨਵਾਲਾ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਦੱਸਣਯੋਗ ਹੈ ਕਿ ਇਨ੍ਹਾਂ ਚਾਰਾਂ ਸੜਕਾਂ 'ਤੇ ਕਰੀਬ 19 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਦਰਜਨਾਂ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ | ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਸੜਕਾਂ ਲੰਬੇ ਸਮੇਂ ਤੋਂ ਖਸਤਾ ਹਾਲਤ 'ਚ ਸਨ, ਜਿਸ ਕਾਰਨ ਰਾਹਗੀਰਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਕਿਹਾ, ਪਿਛਲੀਆਂ ਸਰਕਾਰਾਂ ਨੇ ਸਿਰਫ ਵੋਟਾਂ ਬਟੋਰਨ ਲਈ ਲਾਰੇ ਲਗਾਏ, ਪਰ ਸਾਡੀ ਸਰਕਾਰ ਨੇ 18.64 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕਰਕੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ | ਹਡਾਣਾ ਨੇ ਸਪਸ਼ਟ ਕੀਤਾ ਕਿ ਭੁਨਰਹੇੜੀ ਤੋਂ ਘੜਾਮ ਅਤੇ ਜ਼ੁਲਕਾਂ-ਬਿੰਜਲ ਵਰਗੇ ਮਾਰਗ ਇਲਾਕੇ ਦੀ ਆਰਥਿਕਤਾ ਲਈ ਬਹੁਤ ਮਹੱਤਵਪੂਰਨ ਹਨ | ਇਨ੍ਹਾਂ ਸੜਕਾਂ ਦੇ ਬਣਨ ਨਾਲ ਜਿੱਥੇ ਆਉਣ-ਜਾਣ ਸੁਖਾਲਾ ਹੋਵੇਗਾ, ਉੱਥੇ ਹੀ ਵਪਾਰ ਅਤੇ ਖੇਤੀਬਾੜੀ ਦੇ ਕੰਮਾਂ ਨੂੰ ਵੀ ਹੁਲਾਰਾ ਮਿਲੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ 'ਚ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਤੈਅ ਸਮੇਂ ਅੰਦਰ ਸੜਕਾਂ ਮੁਕੰਮਲ ਕੀਤੀਆਂ ਜਾਣ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਮੁਹਤਬਰਾਂ ਨੇ ਰਣਜੋਧ ਹਡਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ 'ਚ ਵਿਕਾਸ ਦੀ ਜੋ ਲਹਿਰ ਹੁਣ ਦੇਖਣ ਨੂੰ ਮਿਲ ਰਹੀ ਹੈ, ਉਹ ਪਹਿਲਾਂ ਕਦੇ ਨਹੀਂ ਸੀ |
ਪਿਛਲੀ ਖ਼ਬਰ -ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ- ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫ਼ਤਹਿ ਅਲੀ ਖ਼ਾਨ ਨੂੰ ਸਮਰਪਿਤ ਕੱਵਾਲੀਆਂ ਤ... ਅਗਲੀ ਖ਼ਬਰ ਦੇਵੀਗੜ੍ਹ ਵਿਖੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।