21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਆਪਣਾ ਵਾਅਦਾ ਕੀਤਾ ਪੂਰਾ-ਵਿਧਾਇਕ ਕੁਲਵੰਤ ਸਿੰਘ ਬਾਜੀਗਰ

ਅਜੀਤ ਡੈਸਕ 09-03-2026
ਪਾਤੜਾਂ 8 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਮੌਕੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਅੱਜ ਪੰਜਾਬ ਵਿਧਾਨ ਸਭਾ 'ਚ ਲਾਗੂ ਕਰਕੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਸਮੁੱਚੇ ਪੰਜਾਬ ਅੰਦਰ ਔਰਤਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਹ ਲਗਾਤਾਰ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਤਰੱਕੀ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਜੋ ਵੀ ਵਾਅਦੇ ਕੀਤੇ ਜਾਣਗੇ | ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ- ਪ੍ਰਦੀਪ ਜੋਸ਼ਨ ਅਗਲੀ ਖ਼ਬਰ ਜੈ ਇੰਦਰ ਕੌਰ ਨੇ 'ਆਪ' ਸਰਕਾਰ 'ਤੇ ਮਹਿਲਾ ਵੋਟਰਾਂ ਨਾਲ ਧੋਖਾ ਕਰਨ ਦਾ ਲਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।