20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 10-03-2026
ਪਟਿਆਲਾ, 9 ਮਾਰਚ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਸ਼ੇਰਮਾਜਰਾ ਲਾਗੇ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਤੋਂ 20 ਗਰਾਮ ਹੈਰੋਇਨ ਬਰਾਮਦ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਆਕਾਸ਼ਦੀਪ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣਾ ਪਸਿਆਣਾ ਦੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਹੈਰੋਇਨ ਲੈ ਕੇ ਆ ਰਿਹਾ ਹੈ | ਜਿਸ ਨੂੰ ਪਿੰਡ ਸ਼ੇਰਮਾਜਰਾ ਲਾਗੇ ਨਾਕਾਬੰਦੀ ਕਰ ਕੇ ਰੋਕਿਆ ਤਾਂ ਤਲਾਸ਼ੀ ਦੌਰਾਨ 20 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਇਹ ਨਸ਼ਾ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ ਇਸ ਸੰਬੰਧੀ ਹਾਲੇ ਪੁਲਿਸ ਟੀਮ ਪੜਤਾਲ ਕਰ ਰਹੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੌਤ, ਪਰਚਾ ਦਰਜ ਅਗਲੀ ਖ਼ਬਰ ਦਿੱਲੀ ਜਾ ਰਹੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਆਗੂਆਂ ਨੂੰ ਹਰਿਆਣਾ 'ਚ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।