20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਅਜੀਤ ਡੈਸਕ 10-03-2026
ਰਾਜਪੁਰਾ, 9 ਮਾਰਚ (ਰਣਜੀਤ ਸਿੰਘ)-ਖੇੜੀ ਗੰਡਿਆਂ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਕਮਲਜੀਤ ਕੌਰ ਵਾਸੀ ਸੈਦਖੇੜੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਕਰਨਦੀਪ ਸਿੰਘ ਨੂੰ ਕੁਝ ਵਿਅਕਤੀਆਂ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਬਟੋਰ ਲਏ | ਬਾਅਦ 'ਚ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ | ਸ਼ਿਕਾਇਤ ਮੁਤਾਬਿਕ ਉਸ ਕੋਲੋਂ 22,30,000 ਰੁਪਏ ਹੜੱਪ ਲਏ ਹਨ | ਪੁਲਿਸ ਨੇ ਇਸ ਸ਼ਿਕਾਇਤ ਦੇ ਅਧਾਰ 'ਤੇ ਜ਼ਸਵੀਰ ਸਿੰਘ, ਗੁਰਵਿੰਦਰ ਸਿੰਘ ਵਾਸੀ ਜਲੰਧਰ ਅਤੇ ਵੰਦਨਾ ਵਾਸੀ ਹੁਸ਼ਿਆਰਪੁਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਕਾਰ ਦੇ ਫ਼ੈਸਲੇ ਨਾਲ ਸਿਹਤ ਵਿਭਾਗ 'ਚ ਲੰਮੇ ਸਮੇਂ ਤੋਂ ਕੰਮ ਕਰਦੇ ਅਤੇ ਬੇਰੁਜ਼ਗਾਰ ਫਾਰਮੇਸੀ ਡਿਪਲੋਮਾ ਹੋਲਡਰਾਂ ਦਾ ਭ... ਅਗਲੀ ਖ਼ਬਰ ਸੜਕ ਹਾਦਸੇ 'ਚ ਮੌਤ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।