20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੂਬਾ ਸਰਕਾਰ ਦਾ ਬਜਟ ਝੂਠ ਦਾ ਪੁਲੰਦਾ-ਟੌਹੜਾ

ਅਜੀਤ ਡੈਸਕ 10-03-2026
ਭਾਦਸੋਂ, 9 ਮਾਰਚ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਪੇਸ਼ ਕੀਤਾ ਬਜਟ ਝੂਠ ਦੇ ਪੁਲੰਦੇ ਤੋਂ ਇਲਾਵਾ ਹੋਰ ਕੁਝ ਵੀ ਨਹੀਂ, ਸਰਕਾਰ ਦਿਨ ਪ੍ਰਤੀ ਦਿਨ ਵੱਡੇ ਵੱਡੇ ਕੁਫ਼ਰ ਤੋਲ ਕੇ ਲੋਕਾਂ ਨੂੰ ਭਰਮਾ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੂੰ ਬਣਿਆ ਚਾਰ ਸਾਲ ਤੋਂ ਉੱਪਰ ਹੋ ਗਿਆ ਹੈ ਜਿਸ ਦਾ ਜੇਕਰ ਹਿਸਾਬ ਲਗਾਇਆ ਜਾਵੇ ਤਾਂ ਅੱਜ ਤੱਕ 48 ਹਜਾਰ ਰੁਪਏ ਬਕਾਇਆ ਬਣਦਾ ਹੈ, ਜਿਸ ਬਾਰੇ ਮੁੱਖ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਿੰਨੀਆਂ ਵੀ ਸਕੀਮਾਂ ਦਿੱਤੀਆਂ ਹਨ, ਉਨ੍ਹਾਂ ਦਾ ਠੋਸ ਮਤਲਬ ਹੈ, ਜਿਸ ਦੇ ਹਮੇਸ਼ਾ ਸਾਰਥਕ ਨਤੀਜੇ ਨਿਕਲੇ ਹਨ | ਉਨ੍ਹਾਂ ਕਿਹਾ ਕਿ 2027 'ਚ ਆਪ ਨੂੰ ਪਛਾੜ ਕਾਂਗਰਸ ਦੀ ਯਕੀਨਨ ਸਰਕਾਰ ਬਣੇਗੀ |
ਪਿਛਲੀ ਖ਼ਬਰ ਵਿੱਕੀ ਘਨੌਰ ਨੇ ਪਿੰਡ ਮਦਨਪੁਰ ਪਹੁੰਚ ਕੇ ਰਸ਼ਨੀਤ ਕੌਰ ਦਾ ਕੀਤਾ ਸਨਮਾਨ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਪਰਿਵਾਰ ਮਿਲਣ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।