21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਲੁਬਾਣਾ ਟੇਕੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ <br/>

ਅਜੀਤ ਡੈਸਕ 02-04-2026
ਨਾਭਾ, 1 ਅਪ੍ਰੈਲ (ਕਰਮਜੀਤ ਸਿੰਘ, ਜਗਨਾਰ ਸਿੰਘ ਦੁਲੱਦੀ)-ਬਜ਼ੁਰਗਾਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਤਹਿਤ ਅੱਜ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੁਬਾਣਾ ਟੇਕੂ ਤੋਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਰਾਹੀਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਅਤਿ ਸ਼ਲਾਘਾਯੋਗ ਹੈ ਕਿਉਂਕਿ ਵੱਡੀ ਗਿਣਤੀ ਵਿਚ ਉਹ ਬਜ਼ੁਰਗ ਇਸ ਯਾਤਰਾ ਦਾ ਲਾਹਾ ਲੈ ਰਹੇ ਹਨ ਜੋ ਅੱਜ ਤੱਕ ਕਦੇ ਵੀ ਕਿਸੇ ਨਾ ਕਿਸੇ ਮਜਬੂਰੀ ਕਾਰਨ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਨਹੀਂ ਜਾ ਸਕੇ | ਉਨ੍ਹਾਂ ਦੱਸਿਆ ਕਿ ਗੁਰਧਾਮਾਂ ਦੇ ਦਰਸ਼ਨ ਦੇ ਨਾਲ-ਨਾਲ ਬਜ਼ੁਰਗਾਂ ਨੂੰ ਅਟਾਰੀ-ਵਾਹਗਾ ਬਾਰਡਰ ਵੀ ਦਿਖਾਇਆ ਜਾਂਦਾ ਹੈ |

ਪਿਛਲੀ ਖ਼ਬਰ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ-ਮਨੀਸ਼ ਸਿਸੋਦੀਆ... ਅਗਲੀ ਖ਼ਬਰ 'ਆਪ' ਸਰਕਾਰ ਨੇ ਅਕਾਲੀ ਦਲ ਦੀ 5 ਨੂੰ ਹੋਣ ਵਾਲੀ ਰੈਲੀ ਦੀ ਧੱਕੇਸ਼ਾਹੀ ਨਾਲ ਮਨਜ਼ੂਰੀ ਰੱਦ ਕੀਤੀ- ਜਸਪਾਲ ਬਿੱਟੂ ਚੱਠਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।