20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਾਬਾ ਫਰੀਦ ਪਬਲਿਕ ਸਕੂਲ ਤੁਰਖੇੜੀ ਨੇ ਸਾਲਾਨਾ ਨਤੀਜਾ ਐਲਾਨਿਆ <br/>

ਅਜੀਤ ਡੈਸਕ 02-04-2026
ਭਾਦਸੋਂ, 1 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਨੇ ਪ੍ਰੀ-ਪ੍ਰਾਈਮਰੀ ਤੋਂ ਲੈ ਕੇ ਗਿਆਰ੍ਹਵੀਂ ਕਲਾਸ ਤੱਕ ਦਾ ਨਤੀਜਾ ਐਲਾਨਿਆ | ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਫ਼ੀਸਦੀ ਰਿਹਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 2025-26 ਸਾਲ ਦੇ ਅਕਾਦਮਿਕ ਨਤੀਜਿਆਂ 'ਚੋਂ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰਪਰਸਨ ਰਾਜਦਾ ਪ੍ਰਵੀਨ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਕੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਸੰਸਥਾ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਅਤੇ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ 'ਚ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਅਤੇ ਉਪ ਪਿ੍ੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਵਤਨਦੀਪ ਅਤੇ ਸਕੂਲ ਦੇ ਸਾਰੇ ਟੀਚਿੰਗ ਸਟਾਫ਼ ਅਤੇ ਨਾਨ-ਟੀਚਿੰਗ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ |

ਪਿਛਲੀ ਖ਼ਬਰ ਪੰਥ ਰਤਨ ਜਥੇਦਾਰ ਸਵ. ਗੁਰਚਰਨ ਸਿੰਘ ਟੌਹੜਾ ਦੀ 22ਵੀਂ ਬਰਸੀ ਮਨਾਈ <br/> ਅਗਲੀ ਖ਼ਬਰ ਆਰੀਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।