ਪਾਤੜਾਂ, 1 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਦੇ ਛੋਟੇ ਭਰਾ ਕਮੀਰ ਸਿੰਘ ਦੇ ਪਿਛਲੇ ਦਿਨੀਂ ਹੋਏ ਦੇਹਾਂਤ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਪ੍ਰਸਾਸ਼ਨਿਕ ਅਧਿਕਾਰੀਆਂ, ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਲਾਲਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾ. ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਸੇਵਾ ਮੁਕਤ ਡੀਟੀਓ ਕਰਨ ਸਿੰਘ, ਸਾ. ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾ. ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਸਾ. ਵਿਧਾਇਕ ਜਗਤਾਰ ਸਿੰਘ ਰਾਜਲਾ, ਸਾ. ਵਿਧਾਇਕ ਨਿਰਮਲ ਸਿੰਘ ਸਮਾਣਾ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ, ਸਾ. ਚੇਅਰਮੈਨ ਤਜਿੰਦਰ ਪਾਲ ਸਿੰਘ ਸੰਧੂ, ਸਾ. ਚੇਅਰਮੈਨ ਅਮਰਿੰਦਰ ਸਿੰਘ ਬਜਾਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਸੁਰਜੀਤ ਸਿੰਘ ਗੜੀ, ਅਕਾਲੀ ਆਗੂ ਜੋਗਾ ਸਿੰਘ ਸਿੱਧੂ, ਸਾ. ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਸਾ. ਚੇਅਰਮੈਨ ਸੁਖਵਿੰਦਰ ਸਿੰਘ ਬਰਾਸ, ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਖ਼ਾਲਸਾ, ਬਚਿੱਤਰ ਸਿੰਘ ਵੜੈਚ, ਸੀਨੀਅਰ ਅਕਾਲੀ ਆਗੂ ਗੁਰਦੀਪ ਸਿੰਘ ਡਰੋਲੀ, ਸੁਰਜੀਤ ਸਿੰਘ ਮਾਹਲ, ਨਰਿੰਦਰ ਸਿੰਘ ਬਜਾਜ, ਮਾ. ਜਸਵਿੰਦਰ ਸਿੰਘ ਜੀਉਣਪੁਰਾ, ਕੁਲਦੀਪ ਸਿੰਘ ਢਿੱਲੋਂ, ਸਾ. ਚੇਅਰਮੈਨ ਰਸ਼ਪਾਲ ਸਿੰਘ ਬਰਾਸ, ਮੰਗਤ ਸਰਮਾ ਬਰਾਸ, ਕਿ੍ਸ਼ਨ ਸਿੰਘ ਦੁਗਾਲ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਲਾਲਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |