20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਚੇਅਰਮੈਨ ਤੇਜਿੰਦਰ ਮਹਿਤਾ ਨੇ ਤੀਰਥ ਯਾਤਰਾ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ <br/>

ਅਜੀਤ ਡੈਸਕ 02-04-2026
ਪਟਿਆਲਾ, 1 ਅਪ੍ਰੈਲ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਸਮਾਗਮ ਦੌਰਾਨ ਮਹਿਤਾ ਦੀ ਅਗਵਾਈ 'ਚ ਸੰਗਤਾਂ ਨੂੰ ਗੁਰਧਾਮ ਦੇ ਦਰਸ਼ਨ ਲਈ ਭੇਜਿਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਹ ਯੋਜਨਾ ਬਜ਼ੁਰਗਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਜ਼ੁਰਗਾਂ ਲਈ ''ਸਰਵਣ ਪੁੱਤਰ'' ਵਾਂਗ ਸੇਵਾ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਤੀਰਥ ਯਾਤਰਾ ਕਰਵਾ ਕੇ ਇਕ ਨਵਾਂ ਮਾਪਦੰਡ ਸਥਾਪਿਤ ਕਰ ਰਹੇ ਹਨ | ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰੀ, ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ, ਹਲਕਾ ਕੋਆਰਡੀਨੇਟਰ ਅਜੇ ਚੌਧਰੀ, ਕੌਂਸਲਰ ਰਜੇਸ਼ ਇੰਸਾ, ਜ਼ਿਲ੍ਹਾ ਸੋਸ਼ਲ ਮੀਡੀਆ ਪ੍ਰਧਾਨ ਸੁਮਿਤ ਤਕੇਜਾ, ਨਿਰਮਲ ਝਨੇੜੀ, ਸੁਰਿੰਦਰ ਨਿੱਕੂ, ਰਿਤਨੇਸ ਜਿੰਦਲ, ਸੀਨੀਅਰ ਆਗੂ ਨਿਸ਼ਾਨ ਸਿੰਘ ਚੌਹਾਨ (ਸੈਦਖੇੜੀ), ਸਾਬਕਾ ਸਰਪੰਚ ਰਣਧੀਰ ਸਿੰਘ, ਯਾਤਰਾ ਕੋਆਰਡੀਨੇਟਰ ਤਰੁਣ ਸ਼ਰਮਾ ਅਤੇ ਹੋਰ ਪਤਵੰਤੇ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦਾ ਤੀਜਾ ਦਿਨ <br/> ਅਗਲੀ ਖ਼ਬਰ ਡਿਪਟੀ ਡਾਇਰੈਕਟਰ ਪੰਚਾਇਤੀ ਰਾਜ ਅਤੇ ਏ.ਡੀ.ਸੀ. ਸਮੇਤ 16 ਦੇ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।