20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ ਰੈਲੀ' ਇਤਿਹਾਸਕ ਹੋਵੇਗੀ -ਮਾਂਗੇਵਾਲ, ਖੱਟੜਾ <br/>

ਅਜੀਤ ਡੈਸਕ 02-04-2026
ਭਾਦਸੋਂ, 1 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਕਰਮ ਸਿੰਘ ਮਾਂਗੇਵਾਲ ਅਤੇ ਯੂਥ ਆਗੂ ਸਤਗੁਰ ਸਿੰਘ ਖੱਟੜਾ ਚਾਸਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਵਿਖੇ 4 ਅਪ੍ਰੈਲ ਨੂੰ ਹੋਣ ਵਾਲੀ ''ਪੰਜਾਬ ਬਚਾਓ ਯਾਤਰਾ'' ਰੈਲੀ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਦੇਖ-ਰੇਖ ਹੇਠ ਹੋਣ ਵਾਲੀ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਪੁੱਜ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਸਮੁੱਚੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਸੰਬੰਧੀ ਅਹੁਦੇਦਾਰਾਂ ਤੇ ਵਰਕਰਾਂ ਦੀਆ ਡਿਊਟੀਆਂ ਲਗਾ ਦਿੱਤੀਆਂ ਗਈਆ ਹਨ | ਅਕਾਲੀ ਦਲ ਦੇ ਜੁਝਾਰੂ ਵਰਕਰ ਰੈਲੀ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ | ਉਨ੍ਹਾਂ ਅਪੀਲ ਕੀਤੀ ਕਿ ਰੈਲੀ ਵਿਚ ਵੱਡੀ ਗਿਣਤੀ 'ਚ ਵਰਕਰ ਸ਼ਿਰਕਤ ਕਰਨ |

ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਸਮੇਂ ਦੀ ਲੋੜ-ਗਿਆਨੀ ਰਘਬੀਰ ਸਿੰਘ <br/> ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦਾ ਤੀਜਾ ਦਿਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।