20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼ੋ੍ਰਮਣੀ ਅਕਾਲੀ ਦਲ ਦੀ 4 ਨੂੰ ਹੋ ਰਹੀ ਰੈਲੀ ਨੂੰ ਲੈ ਕੇ ਹਲਕਾ ਵਾਸੀਆਂ 'ਚ ਭਾਰੀ ਉਤਸ਼ਾਹ ਹੈ-ਮੱਖਣ ਸਿੰਘ ਲਾਲਕਾ <br/>

ਅਜੀਤ ਡੈਸਕ 02-04-2026
ਨਾਭਾ, 1 ਅਪ੍ਰੈਲ (ਕਰਮਜੀਤ ਸਿੰਘ, ਜਗਨਾਰ ਸਿੰਘ ਦੁਲੱਦੀ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਨਾਭਾ ਵਿਖੇ 'ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ' ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਮੀਟਿੰਗ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇਕ ਪੰਥਕ ਤੇ ਲੋਕ ਹਿਤਾਂ ਵਾਲੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਤੇ 'ਆਪ' ਸਰਕਾਰ ਵੇਲੇ ਸੂਬੇ ਦੇ ਲੋਕਾਂ ਦੀ ਹੋਈ ਅੰਨ੍ਹੀ ਲੁੱਟ ਨੇ ਪੰਜਾਬੀਆਂ ਨੂੰ ਸਮਝਾ ਦਿੱਤਾ ਹੈ ਕਿ ਸੂਬੇ ਦਾ ਭਵਿੱਖ ਸ਼ੋ੍ਰਮਣੀ ਅਕਾਲੀ ਦਲ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਲਾਲਕਾ ਨੇ ਕਿਹਾ ਕਿ ਨਾਭਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਹੋ ਰਹੀ ਰੈਲੀ ਨੂੰ ਲੈ ਕੇ ਲੋਕਾਂ 'ਚ ਬਹੁਤ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਦਰੁਸਤ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ, ਜਿਸ ਦਾ ਸਿੱਧਾ ਪ੍ਰਭਾਵ ਵਪਾਰੀਆਂ 'ਤੇ ਪਿਆ ਹੈ | ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਤੋਂ ਦੁਖੀ ਹੈ ਕਿਉਂਕਿ ਇਸ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਕੀਤੇ ਗਏ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਸਨ ਅਤੇ ਹੁਣ ਮੁੜ ਤੋਂ ਪੰਜਾਬ ਦੀ ਜਨਤਾ ਆਉਣ ਵਾਲੇ 2027 ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣਾ ਚਾਹੁੰਦੀ ਹੈ | ਇਸ ਮੌਕੇ ਗੁਰਸੇਵਕ ਸਿੰਘ ਗੌਲੂ ਸ਼ਹਿਰੀ ਪ੍ਰਧਾਨ, ਬਲਜਿੰਦਰ ਸਿੰਘ ਬੱਬੂ, ਲਾਡੀ ਲੋਹਾਰਮਾਜਰਾ ਬਾਲਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਛੀਟਾਂਵਾਲਾ, ਅਮਰੀਕ ਸਿੰਘ ਥੂਹੀ ਸਰਕਲ ਪ੍ਰਧਾਨ, ਰਣਜੀਤ ਸਿੰਘ ਸਰਕਲ ਪ੍ਰਧਾਨ, ਸੰਜੀਵ ਸ਼ਰਮਾ ਹੈਪੀ ਬਲਾਕ ਸੰਮਤੀ ਮੈਂਬਰ, ਨਰਿੰਦਰ ਮੈਹਸ, ਬੱਬਲੂ ਚੌਹਾਨ, ਸਤਿਨਾਮ ਸਿੰਘ ਤੂੰਗਾ, ਨਿਰਵੇਲ ਸਿੰਘ ਸੁਧੇਵਾਲ, ਅਸੀਸ ਜ਼ਖਮੀ, ਗੁਰਤੇਜ ਸਿੰਘ ਖਨੌੜਾ ਯੂਥ ਆਗੂ, ਦੀਪਕ ਇਦੋਰਾ, ਬੱਬੂ ਵੈਦ, ਸੋਨੂੰ ਕੌੜਾ, ਦੇਵ ਰਾਜ ਲਾਲਕਾ, ਲੱਖਾ ਭਲਵਾਨ, ਅਮਰਜੀਤ ਸਿੰਘ ਦੁਲੱਦੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਣਕ ਖ਼ਰੀਦ ਲਈ ਸਰਕਾਰ ਤਿਆਰ, ਆੜ੍ਹਤੀਆ ਵਫ਼ਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਸਮੇਂ ਦੀ ਲੋੜ-ਗਿਆਨੀ ਰਘਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।