ਖਮਾਣੋਂ, 1 ਅਪ੍ਰੈਲ (ਜੋਗਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਸਹਿਕਾਰੀ ਖੇਤੀਬਾੜੀ ਵਿਕਾਸ ਫ਼ਤਹਿਗੜ੍ਹ ਸਾਹਿਬ ਦੇ ਪੈਨਸ਼ਨਰਾਂ ਵਲੋਂ ਜ਼ਿਲ੍ਹੇ ਦੇ 80 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ | ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਇਸ ਦੌਰਾਨ ਭਾਗ ਸਿੰਘ ਸਾਨੀਪੁਰ, ਬਲਦੇਵ ਸਿੰਘ ਧੀਰਪੁਰ, ਜਗਦੀਸ਼ ਸਿੰਘ ਮਾਜਰੀ ਅਤੇ ਬਲਵੀਰ ਸਿੰਘ ਧੀਰਪੁਰ ਨੂੰ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵਰਨ ਸਿੰਘ ਸੁਹਾਗਹੇੜੀ, ਗੁਰਦੀਪ ਸਿੰਘ ਬਧੌਛੀ, ਤਾਰਾ ਸਿੰਘ ਤੇ ਕੁਲਵੰਤ ਸਿੰਘ ਖਮਾਣੋਂ, ਕੁਲਜੀਤ ਸਿੰਘ ਪਟਿਆਲਾ, ਦਰਸ਼ਨ ਸਿੰਘ ਅਨਾਇਤਪੁਰਾ, ਦਰਸ਼ਨ ਸਿੰਘ ਸਰਹਿੰਦ, ਹਰਬੰਸ ਸਿੰਘ ਪਟਿਆਲਾ, ਬਲਵੀਰ ਸਿੰਘ ਢੀਂਡਸਾ ਸਾਬਕਾ ਐਡੀਟਰ ਵੀ ਹਾਜ਼ਰ ਸਨ |