20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਨ.ਆਰ.ਆਈਜ਼. ਨੇ ਲਖਣਪੁਰ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ <br/>

ਅਜੀਤ ਡੈਸਕ 02-04-2026
ਖਮਾਣੋਂ, 1 ਅਪ੍ਰੈਲ (ਜੋਗਿੰਦਰ ਪਾਲ)-ਸਰਕਾਰੀ ਹਾਈ ਸਕੂਲ ਲਖਣਪੁਰ ਦੇ ਹੈੱਡ ਮਾਸਟਰ ਜਗਦੀਪ ਸਿੰਘ ਨੇ ਦੱਸਿਆ ਕਿ ਪਿੰਡ ਲਖਣਪੁਰ ਦੇ ਵਸਨੀਕ ਸਮਾਜ ਸੇਵੀ ਜੰਗ ਸਿੰਘ ਤੇ ਉਸ ਦੇ ਐਨ.ਆਰ.ਆਈ. ਪੁੱਤਰ ਕੁਲਵੰਤ ਸਿੰਘ ਤੇ ਜਸਵੰਤ ਸਿੰਘ ਸਕੂਲ ਦੀ ਬਿਹਤਰੀ ਅਤੇ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਦੀ ਭਲਾਈ ਲਈ ਹਰ ਸਮੇਂ ਤਿਆਰ ਰਹਿੰਦੇ ਹਨ | ਇਸ ਸਾਲ ਦੇ ਆਰੰਭ ਵਿਚ ਹੀ ਪਰਿਵਾਰ ਵਲੋਂ ਸਕੂਲ ਨੂੰ ਨਵਾਂ ਵਾਟਰ ਕੂਲਰ ਦਾਨ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸਭ ਨੂੰ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਕ ਵਧੀਆ ਸਮਾਜ ਦੀ ਸਿਰਜਣਾ ਹੋ ਸਕੇ | ਉਨ੍ਹਾਂ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ, ਜੋ ਸਕੂਲ ਨੂੰ ਤਰੱਕੀਆਂ 'ਤੇ ਲੈ ਕੇ ਜਾ ਰਹੇ ਹਨ | ਇਸ ਮੌਕੇ ਗੁਰਮੀਤ ਸਿੰਘ, ਡਾ. ਮੱਘਰ ਸਿੰਘ ਗੁਰਮੀਤ ਸਿੰਘ, ਪਰਵਿੰਦਰ ਕੌਰ, ਹਰਸਿਮਰਨ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਜਸਪਾਲ, ਰਣਜੀਤ ਸਿੰਘ, ਪ੍ਰਵੀਨ ਮਹਿਮੀ, ਸੱਜਣ ਸਿੰਘ ਅਤੇ ਕਰਮਜੀਤ ਸਿੰਘ ਤੋਂ ਇਲਾਵਾ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਬਸੀ ਪਠਾਣਾਂ 'ਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਜ਼ਿਲੇ੍ਹ ਦੇ 80 ਸਾਲ ਤੋਂ ਉੱਤੇ ਉਮਰ ਵਾਲੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਕੀਤੀ ਸ਼ਲਾਘਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।