20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਸੀ ਪਠਾਣਾਂ 'ਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ <br/>

ਅਜੀਤ ਡੈਸਕ 02-04-2026
ਬਸੀ ਪਠਾਣਾਂ, 1 ਅਪ੍ਰੈਲ (ਪੱਤਰ ਪ੍ਰੇਰਕ)-ਸਥਾਨਕ ਆਈ.ਟੀ.ਆਈ. ਦੇ ਮੈਦਾਨ 'ਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਤਹਿਤ ਅੱਜ 3 ਦਿਨਾਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਡੀ.ਐਸ.ਪੀ ਰਾਜ ਕੁਮਾਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ | ਐਸ.ਐਚ.ਓ ਬਸੀ ਪਠਾਣਾਂ ਬਲਵੀਰ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਲਈ ਇਕ ਕੋਹੜ ਹੈ ਅਤੇ ਇਸ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਦਾ ਖੇਡਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਵਰਤ ਰਹੀ ਹੈ, ਪਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਉਦੋਂ ਹੀ ਸੰਭਵ ਹੈ, ਜਦੋਂ ਹਰ ਨੌਜਵਾਨ ਇਸ ਜੰਗ ਵਿਚ ਆਪਣਾ ਯੋਗਦਾਨ ਪਾਵੇ | ਮੈਚ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਪ੍ਰਦਰਸ਼ਨ ਕੀਤਾ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਦਿੱਤਾ | ਮੈਚ ਰੈਫਰੀ ਰਣਵੀਰ ਸਿੰਘ ਰਾਣਾ ਨੇ ਦੱਸਿਆ ਕਿ ਅੱਜ ਦਾ ਮੈਚ ਬਾਬਾ ਬੁੱਧ ਦਾਸ ਫੁੱਟਬਾਲ ਕਲੱਬ ਅਤੇ ਕਲੌਂਦੀ ਫੁੱਟਬਾਲ ਕਲੱਬ ਦਰਮਿਆਨ ਖੇਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲਾ 3 ਅਪ੍ਰੈਲ ਨੂੰ ਖੇਡਿਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਨੇ ਫੁੱਟਬਾਲ ਟੂਰਨਾਮੈਂਟ ਦਾ ਆਨੰਦ ਲਿਆ |

ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਐਨ.ਆਰ.ਆਈਜ਼. ਨੇ ਲਖਣਪੁਰ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।