20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

'ਆਪ' ਦੀ ਵਿਸ਼ਾਲ ਰੈਲੀ ਨੇ ਸਰਕਾਰਾਂ ਬਣਾਉਣ ਦੇ ਸੁਪਨੇ ਲੈਣ ਵਾਲੀਆਂ ਵਿਰੋਧੀ ਪਾਰਟੀਆਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ-ਰਵੀ ਚੀਮਾ <br/>

ਅਜੀਤ ਡੈਸਕ 02-04-2026
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ ਅਤੇ ਬੀਬੀ ਹਰਜਿੰਦਰ ਕੌਰ ਚੀਮਾ ਸਰਪੰਚ ਗਰਾਮ ਪੰਚਾਇਤ ਹਰਲਾਲਪੁਰ ਨੇ ਦਾਅਵਾ ਕੀਤਾ ਕਿ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਅਨਾਜ ਮੰਡੀ ਸਰਹਿੰਦ ਵਿਚ ਹੋਈ ਪਾਰਟੀ ਦੀ ਵਿਸ਼ਾਲ ਰੈਲੀ ਨੇ ਆਪਣੀ ਸਰਕਾਰ ਬਣਾਉਣ ਦੇ ਸੁਪਨੇ ਲੈਣ ਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਸੁਪਨਿਆਂ ਤੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ ਕਿਉਂਕਿ ਲਾ ਮਿਸਾਲ ਇਕੱਠ ਤੋਂ ਇਹ ਸਪਸ਼ਟ ਸੰਕੇਤ ਮਿਲੇ ਹਨ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਉਹ ਦੋਬਾਰਾ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ | ਸ. ਚੀਮਾ ਨੇ ਕਿਹਾ ਕਿ ਕਾਂਗਰਸ ਤਾਂ ਪਹਿਲਾਂ ਹੀ ਪਾਰਟੀ ਅੰਦਰ ਕਾਟੋ ਕਲੇਸ਼ ਕਾਰਨ ਆਪਣੇ ਵਰਕਰਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਨੂੰ ਲੋਕ ਅਜੇ ਭੁੱਲੇ ਨਹੀਂ ਹਨ ਅਤੇ ਭਾਜਪਾ ਦਾ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਤੇ ਕੁਨੀਤੀਆਂ ਕਾਰਨ ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣਾ ਸੌਖਾ ਨਹੀਂ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਕੀਤੇ ਕਾਰਜਾਂ ਕਰਕੇ ਆਮ ਲੋਕ ਲਗਾਤਾਰ ਪਾਰਟੀ ਨਾਲ ਜੁੜਦੇ ਜਾ ਰਹੇ ਹਨ, ਉਸ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ ਵਿਰੋਧੀਆਂ ਦੇ ਗੁਮਰਾਹਕੁੰਨ ਪ੍ਰਚਾਰ ਦੇ ਝਾਂਸੇ ਵਿਚ ਨਹੀਂ ਆਉਣਗੇ ਅਤੇ ਲੋਕਾਂ ਦੀ ਆਪਣੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣਗੇ |

ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਰਿਮਟ ਦੇ ਵਿਦਿਆਰਥੀਆਂ ਨੇ ਸਰਸ ਮੇਲਾ ਪਟਿਆਲਾ ਦਾ ਕੀਤਾ ਵਿਦਿਅਕ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।