20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 02-04-2026
ਖਮਾਣੋਂ, 1 ਅਪ੍ਰੈਲ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਸਾਲਾਨਾ ਨਤੀਜੇ ਵੀ ਘੋਸ਼ਿਤ ਕੀਤੇ ਗਏ | ਸ੍ਰੀ ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਭਾਈ ਮੰਗਲ ਸਿੰਘ ਖਮਾਣੋਂ ਦੇ ਕੀਰਤਨੀ ਜਥੇ ਅਤੇ ਸਕੂਲ ਦੇ ਸੰਗੀਤ ਅਧਿਆਪਕ ਰਾਜ ਕੁਮਾਰ ਤੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਸਾਰੇ ਮੈਨੇਜਮੈਂਟ ਮੈਂਬਰਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਮਾਗਮ ਵਿਚ ਸ਼ਾਮਿਲ ਪ੍ਰਬੰਧਕੀ ਮੈਂਬਰਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਦੌਰਾਨ ਚੰਡੀਗੜ੍ਹ ਪੀ.ਜੀ.ਆਈ.ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖ਼ੂਨਦਾਨ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸ਼ਰਧਾ ਨਾਲ ਲੰਗਰ ਵਰਤਾਇਆ ਅਤੇ ਸਾਰਿਆਂ ਨੇ ਮਿਲ ਕੇ ਲੰਗਰ ਛਕਿਆ | ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ, ਡਾ. ਸੁਨੀਲ ਗੁਪਤਾ, ਦਵਿੰਦਰ ਦਾਨੀਆਂ, ਜੈ ਦੇਵ ਬਾਤਿਸ਼, ਤਿ੍ਲੋਚਨ ਸਿੰਘ ਡੋਗਰਾ, ਨੰਬਰਦਾਰ ਗੁਰਦੇਵ ਸਿੰਘ ਮਨੈਲਾ, ਜਥੇਦਾਰ ਪ੍ਰੇਮ ਸਿੰਘ ਮਨੈਲੀ, ਸੁਖਦੇਵ ਸਿੰਘ ਕੰਗ, ਪੰਕਜ ਕਾਲੜਾ, ਗੁਰਮਿੰਦਰ ਸਿੰਘ ਗਰੇਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਨੇ ਸਾਲਾਨਾ ਨਤੀਜੇ ਐਲਾਨੇ <br/> ਅਗਲੀ ਖ਼ਬਰ 'ਆਪ' ਦੀ ਵਿਸ਼ਾਲ ਰੈਲੀ ਨੇ ਸਰਕਾਰਾਂ ਬਣਾਉਣ ਦੇ ਸੁਪਨੇ ਲੈਣ ਵਾਲੀਆਂ ਵਿਰੋਧੀ ਪਾਰਟੀਆਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।