20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਨੇ ਸਾਲਾਨਾ ਨਤੀਜੇ ਐਲਾਨੇ <br/>

ਅਜੀਤ ਡੈਸਕ 02-04-2026
ਅਮਲੋਹ, 1 ਅਪ੍ਰੈਲ (ਕੇਵਲ ਸਿੰਘ)-ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਵਲੋਂ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਪੂਰਾ ਮਾਹੌਲ ਖ਼ੁਸ਼ਗਵਾਰ ਬਣ ਗਿਆ | ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿਚ ਆਪਣੇ ਬੱਚਿਆਂ ਸਮੇਤ ਪਹੁੰਚੇ ਅਤੇ ਸਕੂਲ ਦੇ ਪ੍ਰਬੰਧਾਂ ਦੀ ਖ਼ੂਬ ਸ਼ਲਾਘਾ ਕੀਤੀ | ਇਸ ਦੌਰਾਨ ਅਹਿਮ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਨਮਾਨ ਚਿੰਨ੍ਹਾਂ ਨਾਲ ਨਿਵਾਜਿਆ ਗਿਆ, ਜਿਸ ਨਾਲ ਬੱਚਿਆਂ ਦਾ ਹੌਂਸਲਾ ਵਧਿਆ | ਸਕੂਲ ਦੀਆਂ ਅਧਿਆਪਕਾਵਾਂ ਵਲੋਂ ਬੱਚਿਆਂ ਦੇ ਹੱਥਾਂ 'ਤੇ ਸੁੰਦਰ ਟੈਟੂ ਬਣਾਏ ਗਏ, ਜੋ ਬੱਚਿਆਂ ਨੂੰ ਬਹੁਤ ਪਸੰਦ ਆਏ ਅਤੇ ਉਨ੍ਹਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਦਿਖਾਈ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਿਕਰਮਜੀਤ ਸਿੰਘ ਅਤੇ ਸ਼ਾਲੂ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨਾ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ ਅਤੇ ਬੱਚਿਆਂ ਨੇ ਉੱਤਮ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਵਿਚ ਕੋਈ ਦਿੱਕਤ ਨਾ ਆਵੇ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਣਕ ਕੱਟਣ 'ਤੇ ਪਾਬੰਦੀ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।