25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਦੇ ਭਲੇ ਲਈ ਅਕਾਲੀ ਭਾਜਪਾ ਦਾ ਗੱਠਜੋੜ ਜ਼ਰੂਰੀ-ਰਾਮ ਕਿ੍ਸ਼ਨ ਭੱਲਾ

ਅਜੀਤ ਡੈਸਕ 03-04-2026
ਨਾਭਾ, 2 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਵਿਚ ਆ ਰਹੀਆਂ 2027 ਦੀਆਂ ਅਸੈਂਬਲੀ ਚੋਣਾਂ 'ਚ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣਾ ਚਾਹੀਦਾ ਹੈ | ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂ ਰਾਮ ਕਿ੍ਸ਼ਨ ਭੱਲਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਹੁਤ ਵੱਡੇ ਕਾਰਜ ਕਰ ਰਹੀ ਹੈ ਅਤੇ ਜੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਮਝੌਤਾ ਹੋ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੂਰ ਹੋ ਜਾਣਗੀਆਂ | ਉਨ੍ਹਾਂ ਇਹ ਵੀ ਆਸ ਪ੍ਰਗਟ ਕੀਤੀ ਕਿ ਕੇਂਦਰ ਦੀ ਭਾਜਪਾ ਸਰਕਾਰ ਜਲਦੀ ਹੀ ਪੰਜਾਬ ਦੇ ਹਿਤ 'ਚ ਵੱਡੇ ਫ਼ੈਸਲੇ ਲੈ ਸਕਦੀ ਹੈ |
ਪਿਛਲੀ ਖ਼ਬਰ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਮਾਮਲਾ: ਕੁੜੀਆਂ ਦੇ ਬਾਥਰੂਮ 'ਚ ਲਗਾਏ ਕੈਮਰਿਆਂ 'ਤੇ ਪ੍ਰਸ਼ਾਸਨ ਹੋਇਆ ਸਖ਼ਤ, ਟੀਮ ਜਾਂਚ ਲ... ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਯਾਦ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।