25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਾਰ 'ਚੋਂ 30 ਕਿੱਲੋ ਭੁੱਕੀ ਬਰਾਮਦ

ਅਜੀਤ ਡੈਸਕ 03-04-2026
ਪਟਿਆਲਾ, 2 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਵਜੀਦਪੁਰ ਲਾਗੇ ਇਕ ਕਾਰ 'ਚੋਂ 30 ਕਿੱਲੋ ਭੁੱਕੀ ਥਾਣਾ ਪਸਿਆਣਾ ਦੀ ਪੁਲਿਸ ਨੂੰ ਬਰਾਮਦ ਹੋਈ ਹੈ | ਇਸ ਸੰਬੰਧੀ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਇਸ ਪਾਸੇ ਭੁੱਕੀ ਲੈ ਕੇ ਆ ਰਿਹਾ ਹੈ | ਜਿਸ ਤਹਿਤ ਉਨ੍ਹਾਂ ਪਿੰਡ ਵਜੀਦਪੁਰ ਲਾਗੇ ਨਾਕਾਬੰਦੀ ਕੀਤੀ ਤੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 30 ਕਿੱਲੋ ਭੁੱਕੀ ਬਰਾਮਦ ਹੋਈ | ਜਿਸ ਆਧਾਰ 'ਤੇ ਪੁਲਿਸ ਨੇ ਕੁਲਦੀਪ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਪੁਲਿਸ ਪੜਤਾਲ ਕਰ ਰਹੀ ਹੈ ਕਿ ਇਹ ਵਿਅਕਤੀ ਭੁੱਕੀ ਕਿਥੋਂ ਲਿਆਇਆ ਤੇ ਅੱਗੇ ਕਿਸ ਨੂੰ ਵੇਚਣ ਜਾ ਰਿਹਾ ਸੀ | ਜਾਂਚ ਦੌਰਾਨ ਇਸ ਮਾਮਲੇ 'ਚ ਕੋਈ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੜਕ ਹਾਦਸਿਆਂ 'ਚ ਜ਼ਖ਼ਮੀ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।