19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ | ਅਜੀਤ ਤਸਵੀਰ <br/> 14-04-2026
ਪਟਿਆਲਾ, 13 ਅਪ੍ਰੈਲ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਲਲਕਾਰ ਸਿੰਘ ਨੇ ਕੀਤੀ | ਮੀਟਿੰਗ 'ਚ ਵੱਡੀ ਗਿਣਤੀ 'ਚ ਪੈਨਸ਼ਨਰਾਂ ਨੇ ਹਾਜਰੀ ਭਰੀ | ਮੀਟਿੰਗ ਮੌਜੂਦਾ ਮਸਲਿਆਂ 'ਤੇ ਚਰਚੇ ਕੀਤੀ ਗਈ | ਜਿਸ ਵਿਚ ਪੇ-ਕਮਿਸ਼ਨ ਦੇ ਬਕਾਏ ਦੀ ਅਦਾਇਗੀ, ਮੈਡੀਕਲ ਬਿੱਲਾਂ ਦੀ ਅਦਾਇਗੀ, ਡੀ.ਏ. ਦੀ ਅਦਾਇਗੀ ਲਈ ਪੀ.ਆਰ.ਟੀ.ਸੀ. ਮੈਨੇਜਮੈਂਟ ਅਤੇ ਸਰਕਾਰ ਦੀ ਅਲੋਚਨਾ ਕੀਤੀ ਗਈ | ਕਿਉਂਕਿ ਪੀ.ਆਰ.ਟੀ.ਸੀ. ਦਾ ਸਰਕਾਰ ਵਲੋਂ ਪੀ.ਆਰ.ਟੀ.ਸੀ. ਵਲੋਂ ਦਿੱਤੀ ਜਾ ਰਹੀ ਫ਼ਰੀ ਸਫ਼ਰ ਸਹੂਲਤਾਂ ਦੇ 750 ਕਰੋੜ ਰੁਪਏ ਬਕਾਇਆ ਪਏ ਹਨ | ਮੀਟਿੰਗ ਨੂੰ ਮੁੱਖ ਤੌਰ 'ਤੇ ਸਰਵ ਜੋਗਿੰਦਰ ਸਿੰਘ, ਸ਼ਿਵ ਕੁਮਾਰ ਸ਼ਰਮਾ, ਬਲਵੰਤ ਸਿੰਘ, ਘੋਲਾ ਸਿੰਘ, ਸੂਰਜ ਭਾਨ, ਗੁਰਦੀਪ ਸਿੰਘ, ਜਗਤਾਰ ਸਿੰਘ, ਲਲਕਾਰ ਸਿੰਘ ਅਤੇ ਸ਼ਿਵ ਕੁਮਾਰ ਮਿੱਤਲ ਨੇ ਸੰਬੋਧਨ ਕੀਤਾ | ਮੀਟਿੰਗ 'ਚ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਅਰਦਾਸ ਕੀਤੀ ਗਈ | ਮੀਟਿੰਗ ਨੂੰ ਕਾਮਯਾਬ ਕਰਨ ਲਈ ਯੋਗਿੰਦਰ ਪਾਲ ਯੋਗੀ, ਸੋਹਨ ਲਾਲ, ਬਖ਼ਸ਼ੀਸ਼ ਸਿੰਘ, ਨਿਰਪਾਲ ਸਿੰਘ, ਅਨਿਲ ਕੁਮਾਰ ਅਤੇ ਕੁਲਦੀਪ ਸਿੰਘ ਨੇ ਸਹਿਯੋਗ ਕੀਤਾ | ਮੀਟਿੰਗ ਦੀ ਕਾਰਵਾਈ ਸ਼ਿਵ ਕੁਮਾਰ ਸ਼ਰਮਾ ਨੇ ਬਾਖ਼ੂਬੀ ਨਿਭਾਈ |
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗਿਫ਼ਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭੁੱਨਰਹੇੜੀ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।