04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਠੱਗੇ 22 ਲੱਖ

ਅਜੀਤ ਡੈਸਕ 15-04-2026
ਪਟਿਆਲਾ, 14 ਅਪ੍ਰੈਲ (ਮਨਦੀਪ ਸਿੰਘ ਖਰੌੜ)-ਇਥੋਂ ਦੇ ਰਹਿਣ ਇਕ ਵਿਅਕਤੀ ਨੂੰ ਵਰਕ ਪਰਮਿਟ ਉੱਤੇ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਤੋਂ ਵੱਧ ਠੱਗੇ ਜਾਣ ਦੇ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਹਰਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੂੰ ਵਰਕ ਪਰਮਿਟ ਉੱਤੇ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਖੁਸ਼ਵੀਰ ਸਿੰਘ, ਸੁਖਦੀਪ ਸਿੰਘ ਵਾਸੀ ਜ਼ਿਲ੍ਹਾ ਗੰਗਾ ਨਗਰ ਨੇ 22 ਲੱਖ ਤੋਂ ਵੱਧ ਦੀ ਰਕਮ ਲਈ ਸੀ | ਪਰ ਬਾਅਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਜਦ ਕਿ ਉਸ ਨੂੰ ਜਾਅਲੀ ਵੀਜ਼ਾ ਅਤੇ ਟਿਕਟਾਂ ਕਰਕੇ ਉਸ ਨਾਲ ਠੱਗੀ ਮਾਰੀ ਹੈ | ਜਿਸ ਆਧਾਰ ਉੱਤੇ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਛੋਟੀ ਬਾਰਾਂਦਰੀ ਵਿਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਕਛੂਆ ਚਾਲ ਚੁਕਾਈ ਕਾਰਨ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।