06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਨੇ ਮੱਥਾ ਟੇਕ ਅਤੇ ਇਸ਼ਨਾਨ ਕਰ ਮਨਾਇਆ ਖ਼ਾਲਸਾ ਸਾਜਨਾ ਦਿਹਾੜਾ

ਅਜੀਤ ਡੈਸਕ 15-04-2026
ਪਟਿਆਲਾ 14 ਅਪ੍ਰੈਲ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ | ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਕੇ ਸੰਗਤਾਂ ਨੂੰ ਨਿਹਾਲ ਕੀਤਾ |
ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਦਿਆਂ ਪੰਗਤ-ਸੰਗਤ ਕੀਤੀ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਖਾਲਸੇ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਜ਼ਬਰ ਜ਼ੁਲਮ ਦੇ ਖ਼ਿਲਾਫ਼ ਹੱਕ, ਸੱਚ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਸਮੁੱਚੀ ਮਾਨਵਤਾ ਨੂੰ ਖ਼ਾਲਸਾ ਪੰਥ ਦਾ ਵਡਮੁੱਲਾ ਅਤੇ ਵਿਲੱਖਣ ਸਿਧਾਂਤ ਦਿੱਤਾ | ਜਿਸ ਨਾਲ ਖ਼ੁਦਮੁਖ਼ਤਿਆਰੀ ਖ਼ਾਲਸਾ ਪੰਥ ਹੋਂਦ 'ਚ ਆਇਆ | ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਗੁਰੂ ਮਾਨਿਓ ਗ੍ਰੰਥ ਦੇ ਫ਼ਲਸਫ਼ੇ ਨੂੰ ਅਪਣਾਈਏ ਅਤੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਈਏ | ਧਾਰਮਿਕ ਸਮਾਗਮ ਦੌਰਾਨ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਂਟ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ, ਨਵਜਿੰਦਰ ਸਿੰਘ, ਅਕਾਊਾਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਭਾਈ ਬਲਵਿੰਦਰ ਸਿੰਘ ਸਮਾਣਾ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸੰਗਤਾਂ ਵੱਡੀ ਗਿਣਤੀ 'ਚ ਹੋਈ ਨਤਮਸਤਕ
ਬਹਾਦਰਗੜ੍ਹ, (ਕੁਲਵੀਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਦੇ ਸਾਲਾਨਾ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਕਤਾਰਾਂ ਵਿਚ ਲੱਗ ਕੇ ਗੁਰੂ ਪ੍ਰਤੀ ਆਸਥਾ ਪ੍ਰਗਟਾਈ | ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ | ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਦੌਰਾਨ ਸਜੇ ਦੀਵਾਨਾਂ 'ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਉਚੇਚੇ ਤੌਰ 'ਤੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ, ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਰਜਿੰਦਰ ਸਿੰਘ ਵਿਰਕ ਵੀ ਉਚੇਚੇ ਤੌਰ 'ਤੇ ਪੁੱਜੇ ਸਨ | ਧਾਰਮਿਕ ਸਮਾਗਮ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਖਾਲਸੇ ਦੀ ਰਹਿਣੀ ਬਹਿਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ | ਇਕੱਠ 'ਚ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਕਿਹਾ ਕਿ ਅੱਜ ਦਾ ਇਹ ਵਿਸ਼ੇਸ਼ ਦਿਨ ਖਾਲਸੇ ਦੇ ਸਿਧਾਂਤ ਨੂੰ ਅਪਣਾਉਣ 'ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਕਿਹਾ ਕਿ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਵਾਲੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ | ਉਨ੍ਹਾਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ 'ਤੇ ਸੰਗਤਾਂ ਨੂੰ ਘਰਾਂ ਦੀਆਂ ਛੱਤਾਂ 'ਤੇ ਕੇਸਰੀ ਝੰਡੇ ਲਹਿਰਾ ਕੇ ਜ਼ਬਰ ਜ਼ੁਲਮ ਦੇ ਖਿਲਾਫ਼ ਇਕਜੁੱਟਤਾ ਦਾ ਪ੍ਰਮਾਣ ਦੇਣਾ ਚਾਹੀਦਾ ਹੈ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੁੱਜੀਆਂ ਸਖਸ਼ੀਅਤਾਂ ਦਾ ਮੈਨੇਜਰ ਸੁਰਜੀਤ ਸਿੰਘ ਕੌਲੀ, ਹੈਡ ਗ੍ਰੰਥੀ ਅਵਤਾਰ ਸਿੰਘ ਨੇ ਸਿਰੋਪਾਓ ਨਾਲ ਸਨਮਾਨ ਵੀ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਅੰਦਰ ਮੁਫ਼ਤ ਲਿਟਰੇਚਰ ਵੀ ਸੰਗਤਾਂ ਨੂੰ ਵੰਡਿਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਗਿਆ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸੁਰਿੰਦਰ ਸਿੰਘ ਘੁਮਾਣਾ, ਬਾਬਾ ਕੁਲਦੀਪ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਯੂਥ ਆਗੂ ਕਰਨਬੀਰ ਸਿੰਘ, ਸਹਿਜ ਸਿੰਘ ਮੱਕੜ, ਕੈਪਟਨ ਖੁਸ਼ਵੰਤ ਸਿੰਘ, ਕੁਲਦੀਪ ਸਿੰਘ, ਪਰਵਿੰਦਰ ਸਿੰਘ ਬਰਾੜਾ ਆਦਿ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਅਨਾਜ ਮੰਡੀ ਭਾਦਸੋਂ ਦਾ ਕੀਤਾ ਦੌਰਾ ਅਗਲੀ ਖ਼ਬਰ ਪੰਜਾਬ 'ਚ ਨਕਲੀ ਸ਼ਰਾਬ ਦੀ ਆਮਦ ਜਾਰੀ, ਕਿਸੇ ਵੇਲੇ ਵੀ ਵਾਪਰ ਸਕਦੈ ਵੱਡਾ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।