06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ-ਸੰਜੀਵ ਸ਼ਰਮਾ ਕਾਲੂ

ਅਜੀਤ ਡੈਸਕ 15-04-2026
ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਕਰਵਾਏ ਗਏ ਵਿਸ਼ਾਲ ਸੰਮੇਲਨ ਵਿਚ ਸੰਜੀਵ ਸ਼ਰਮਾ ਕਾਲੂ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਸੰਜੀਵ ਸ਼ਰਮਾ ਕਾਲੂ ਨੇ ਡਾ. ਅੰਬੇਡਕਰ ਦੇ ਜੀਵਨ, ਉਨ੍ਹਾਂ ਦੇ ਉੱਚੇ ਵਿਚਾਰਾਂ ਅਤੇ ਭਾਰਤ ਦੇ ਸੰਵਿਧਾਨ ਨਿਰਮਾਣ ਵਿਚ ਪਾਏ ਮਹਾਨ ਯੋਗਦਾਨ ਨੂੰ ਯਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਦੀ ਸੋਚ ਸਾਨੂੰ ਸਮਾਨਤਾ, ਨਿਆਂ ਅਤੇ ਸਿੱਖਿਆ ਦੇ ਰਾਹ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਹੈ | ਸੰਮੇਲਨ ਦੌਰਾਨ ਸਮਾਜ ਸੇਵਾ ਦੇ ਤੌਰ 'ਤੇ ਖ਼ੂਨਦਾਨ ਕੈਂਪ ਦਾ ਵੀ ਲਗਵਾਇਆ ਗਿਆ | ਇਸ ਦੌਰਾਨ ਸੰਜੀਵ ਸ਼ਰਮਾ ਕਾਲੂ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ''ਇਕ ਰੋਟੀ ਭਾਵੇਂ ਘੱਟ ਖਾਓ, ਪਰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਜ਼ਰੂਰ ਦਿਓ'', ਕਿਉਂਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦਾ ਅਸਲ ਆਧਾਰ ਹੈ | ਸੰਜੀਵ ਸ਼ਰਮਾ ਕਾਲੂ ਨੇ ਸਮਾਗਮ ਵਿਚ ਪਹੁੰਚੇ ਸਾਰੇ ਸਹਿਭਾਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਵਿਚ ਜਾਗਰੂਕਤਾ ਫੈਲਾਉਣ ਅਤੇ ਇਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਸਾਬਕਾ ਕੌਂਸਲਰ ਅਮਰਪ੍ਰੀਤ ਸਿੰਘ ਬੌਬੀ, ਐਡਵੋਕੇਟ ਸੇਵਕ ਸਿੰਘ ਝਿੱਲ, ਰਿਦਮ ਸ਼ਰਮਾ, ਕਰਮਜੀਤ ਸਿੰਘ ਲਚਕਾਣੀ, ਸੰਦੀਪ ਖੋਖਰ, ਰਵਿੰਦਰ ਸਿੰਘ ਮੱਟੂ, ਮੱਨੂ ਧਾਲੀਵਾਲ ਅਤੇ ਹੋਰ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਡੇਰਾ ਗੁਰਦੁਆਰਾ ਗੁਫਾਸਰ ਰੋੜੇਵਾਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਅਨਾਜ ਮੰਡੀ ਭਾਦਸੋਂ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।