07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

'ਆਪ' ਆਗੂ ਇੰਦਰਜੀਤ ਸਿੰਘ ਸੰਧੂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਟੀਮ ਸਮੇਤ ਹੋਏ ਨਤਮਸਤਕ

ਅਜੀਤ ਡੈਸਕ 15-04-2026
ਬਹਾਦਰਗੜ੍ਹ, 14 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ 'ਚ ਬੇਅਦਬੀਆਂ ਰੋਕਣ ਲਈ, Tਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲU ਪਾਸ ਹੋਣ 'ਤੇ ਜਿੱਥੇ ਪੰਥਕ ਸਫਾਂ ਸਵਾਗਤ ਹੋ ਰਿਹਾ ਹੈ ਉੱਥੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਿਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਤੋਂ ਇਹ ਮਹਾਨ ਕਾਰਜ ਸ੍ਰੀ ਅਕਾਲ ਪੁਰਖ਼ ਵਾਹਿਗੁਰੂ ਨੇ ਆਪ ਕਰਾਇਆ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਪਰ ਇਸ 'ਤੇ ਸਖ਼ਤ ਕਾਨੂੰਨ ਬਣਾਉਣਾ ਸਮੇਂ ਲੋੜ ਅਤੇ ਪੰਥ ਦੀ ਵੱਡੀ ਮੰਗ ਸੀ ਪਰ ਸ਼ਾਇਦ ਇਸ ਮਹਾਨ ਕਾਰਜ ਦਾ ਸਿਹਰਾ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਸਿਰ ਬੱਝਣਾ ਸੀ | ਉਨ੍ਹਾਂ ਵਿਸਾਖੀ ਮੇਲੇ ਤੇ ਵੱਖ ਵੱਖ ਪ੍ਰਬੰਧਕ ਕਮੇਟੀਆਂ ਨੂੰ ਮਿਲ ਕੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਉਹਨਾਂ ਨਾਲ ਤਰਸੇਮ ਸਿੰਘ ਸਨੌਰ ਕੌਂਸਲਰ, ਭੁੱਲਾ ਸਿੰਘ ਸਰਪੰਚ ਆਲਮਪੁਰ, ਰਣਜੀਤ ਸਿੰਘ ਆਲਮਪੁਰ, ਸੁਖਦੇਵ ਸਿੰਘ ਮੰਤਰੀ, ਮਨਜੀਤ ਸਿੰਘ ਸੰਧੂ, ਮਨਪ੍ਰੀਤ ਸਿੰਘ ਮਹਿਮਦਪੁਰ, ਓ.ਐਸ.ਡੀ. ਅਮਰ ਅਲੀ ਤੇ ਵੱਡੀ ਗਿਣਤੀ ਮਹਿਮਦਪੁਰ ਜੱਟਾਂ ਦੀ ਨਗਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ਼ਾਹਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਵਿਸਾਖੀ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਕਰਵਾਇਆ ਸਿੱਖੀ ਇਤਿਹਾਸ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।