ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਅੱਜ ਸ਼ਾਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸੰਗਰਾਂਦ ਦਾ ਦਿਹਾੜਾ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਥਾਣਾ ਮੁਖੀ ਭਾਦਸੋਂ ਇੰਸਪੈਕਟਰ ਗੁਰਨਾਮ ਸਿੰਘ ਅਤੇ ਕਰਤਾਰ ਇੰਡਸਟਰੀਜ਼ ਦੇ ਐਮ.ਡੀ. ਮਨਪ੍ਰੀਤ ਸਿੰਘ ਲੋਟੇ ਨੂੰ ਸਮਾਜ ਅਤੇ ਧਰਮ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਇਸ ਤੋਂ ਇਲਾਵਾ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਨਗਰ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਨਿਰਲੇਪ ਸਿੰਘ, ਸੁਰਜੀਤ ਸਿੰਘ (ਪ੍ਰਧਾਨ), ਸੁਖਬੀਰਪਾਲ ਸਿੰਘ, ਭਜਨ ਸਿੰਘ, ਜਰਨੈਲ ਸਿੰਘ, ਸੁੱਚਾ ਸਿੰਘ, ਰਾਜਿੰਦਰ ਸਿੰਘ, ਰਘੁਵੀਰ ਸਿੰਘ, ਜਗਦੀਪ ਸਿੰਘ ਸੰਧਨੌਲੀ, ਬਲਵਿੰਦਰ ਸਿੰਘ, ਨਛੱਤਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |