07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਅਜੀਤ ਡੈਸਕ 15-04-2026
ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਇਥੇ ਗੁਰਦਵਾਰਾ ਸਾਹਿਬ ਜੋਤ ਸਰੂਪ ਫੋਕਲ ਪੁਆਇੰਟ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਸੀ੍ਰ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਪਾਲਕੀ ਵਿਚ ਸਜਾਈ ਹੋਈ ਸੀ | ਜਾਣਕਾਰੀ ਮੁਤਾਬਕ ਫੋਕਲ ਪੁਆਇਟ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਤਕਾਰ ਵਿਹਾਰ, ਫੋਕਲ ਪੁਆਇੰਟ, ਨਾਰਨੌਲ ਕਲੋਨੀ, ਸਮੇਤ ਹੋਰਨਾਂ ਕਲੋਨੀਆਂ ਅਤੇ ਮੁੱਖ ਬਜਾਰਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਮੌਕੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸੰਗਤ ਵਾੱਡੀ ਗਿਣਤੀ ਵਿਚ ਟਰੈਕਟਰਾਂ ਟਰਾਲੀਆਂ ਕਾਰਾਂ ਜੀਪਾਂ ਅਤੇ ਮੋਟਰਸਾਇਕਲਾਂ 'ਤੇ ਸਵਾਰ ਸੀ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਨੇ ਗਤਕੇ ਤੇ ਜ਼ੋਹਰ ਵਿਖਾਏ | ਇਸ ਮੌਕੇ 'ਤੇ ਹੋਰਨਾਂ ਸਮੇਤ ਐਡਵੋਕੇਟ ਸ਼ਬੇਗ ਸਿੰਘ ਸੰਧੂ, ਪ੍ਰਧਾਨ ਜੀਵਨ ਸਿੰਘ, ਭਾਈ ਕਰਮ ਸਿੰਘ, ਸੁਖਦੇਵ ਸਿਘ, ਸਤਵਿੰਦਰ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ, ਭਾਗ ਸਿੰਘ, ਜ਼ਸਵਿੰਦਰ ਸਿੰਘ, ਸੰਤ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜਰ ਸੀ |
ਪਿਛਲੀ ਖ਼ਬਰ ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਣਕ 'ਚ ਵਧੀ ਨਮੀ 'ਚ ਛੋਟ ਦੇਵੇ ਕੇਂਦਰ-ਜੋਗੀਪੁਰ ਅਗਲੀ ਖ਼ਬਰ ਸ਼ਾਹਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।