07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਕਲਵੰਤ ਸਿੰਘ ਬਾਜ਼ੀਗਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਅਜੀਤ ਡੈਸਕ 15-04-2026
ਪਾਤੜਾਂ, 14 ਅਪੈ੍ਰਲ (ਜਗਦੀਸ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਹਾੜੀ ਦੀ ਪ੍ਰਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਕੀਤਾ ਜਾਣ ਦਾ ਦਾਅਵਾ ਕੀਤਾ ਗਿਆ ਸੀ ਪਰ ਪੱਕਣ ਦੇ ਨੇੜੇ ਪੁੱਜੀ ਕਣਕ ਦੀ ਫਸਲ ਉੱਤੇ ਬਰਸਾਤ ਪੈ ਜਾਣ ਕਰਕੇ ਕਣਕ ਦੀ ਖਰੀਦ ਵਿੱਚ ਹੋਈ ਦੇਰੀ ਮਗਰੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵਲੋਂ ਅਨਾਜ ਮੰਡੀ ਪਾਤੜਾਂ ਵਿਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ | ਕਣਕ ਦੀ ਖਰੀਦ ਸ਼ੁਰੂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਕਰਕੇ ਕਣਕ ਦੀ ਖਰੀਦ ਸ਼ੁਰੂ ਕਰਨ ਵਿੱਚ ਕੁਝ ਦੇਰੀ ਹੋਈ ਹੈ | ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੀਆਂ ਅਨਾਜ ਮੰਡੀਆਂ ਅਤੇ ਸਬ ਯਾਰਡਾਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਖਰੀਦ ਏਜੰਸੀਆਂ ਦੇ ਅਧਿਕਾਰੀ ਮੰਡੀਆਂ ਵਿੱਚ ਪਹੁੰਚ ਗਏ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਤੇਜਪਾਲ ਸ਼ਰਮਾ, ਮੀਤ ਪ੍ਰਧਾਨ ਪੰਜਾਬ ਸੰਦੀਪ ਕੁਮਾਰ ਕਾਲਾ, ਡਾਕਟਰ ਡੀਡੀ ਸਿੰਗਲਾ, ਸ਼ਹਿਰੀ ਪ੍ਰਧਾਨ ਆਪ ਮਦਨ ਲਾਲ ਗੋਇਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।