07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਅਜੀਤ ਡੈਸਕ 15-04-2026
ਰਾਜਪੁਰਾ, 14 ਅਪ੍ਰੈਲ (ਰਣਜੀਤ ਸਿੰਘ)-ਇਥੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਢਾਡੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ | ਜਾਣਕਾਰੀ ਮੁਤਾਬਿਕ ਗੁਰਦਵਾਰਾ ਸਾਹਿਬ ਜੋਤ ਸਰੂਪ ਸਮੇਤ ਹੋਰਨਾਂ ਗੁਰਦਵਾਰਾ ਸਾਹਿਬਾਨ ਵਿਖੇ ਸਵੇਰ ਤੋ ਹੀ ਸੰਗਤਾਂ ਦੀਆਂ ਨਤਮਸਤਕ ਹੋਣ ਲਈ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ | ਪੂਰਾ ਵਾਤਾਵਰਨ ਗੁਰਬਾਣੀ ਦੇ ਕੀਰਤਨ ਅਤੇ ਬੋਲੇ ਸੋ ਨਿਹਾਲ ਦੇ ਜੈ ਕਾਰਿਆਂ ਨਾਲ ਗੂੰਜ ਉੱਠਿਆ | ਇਸ ਮੌਕੇ ਰਾਗੀ ਜਥਿਆਂ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕੀਤਾ | ਉਨ੍ਹਾਂ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਜੀਵਨੀ ਅਤੇ ਖਾਲਸੇ ਦੀ ਸਾਜਨਾ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਮਨੱੁਖਤਾ ਨੂੰ ਜੁਲਮ ਵਿਰੁੱਧ ਲੜਨ ਅਤੇ ਮਜਲੂਮਾਂ ਦੀ ਰੱਖਿਆ ਕਰਨ ਦਾ ਮਾਰਗ ਵਿਖਾਇਆ | ਉਨ੍ਹਾਂ ਨੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦਵਾਰਾ ਕਮੇਟੀ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਅੰਤ ਵਿਚ ਐਡਵੋਕੇਟ ਸ਼ਬੇਗ ਸਿੰਘ ਸੰਧੂ ਅਤੇ ਪ੍ਰਧਾਨ ਜੀਵਨ ਸਿੰਘ ਨੇ ਸਾਰੀਆਂ ਸੰਗਤਾਂ ਦਾ ਧੰੰਨਵਾਦ ਕੀਤਾ |
ਪਿਛਲੀ ਖ਼ਬਰ ਮੁਲਾਜ਼ਮ ਆਗੂ ਤਰਲੋਕ ਸਿੰਘ ਤੁਲੀ ਅਕਾਲ ਚਲਾਣਾ ਕਰ ਗਏ ਅਗਲੀ ਖ਼ਬਰ ਵਿਧਾਇਕ ਕਲਵੰਤ ਸਿੰਘ ਬਾਜ਼ੀਗਰ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।