ਨਾਭਾ ਮੰਡੀ 'ਚ ਲੱਗੇ ਕਣਕ ਦੀਆਂ ਢੇਰੀਆਂ ਦੇ ਅੰਬਾਰ, ਨਹੀਂ ਹੋ ਰਹੀ ਕਣਕ ਦੀ ਖ਼ਰੀਦ
ਅਜੀਤ ਡੈਸਕ
15-04-2026
-ਕੀ ਕਹਿਣਾ ਹੈ ਮਾਰਕੀਟ ਕਮੇਟੀ ਦੇ ਸਕੱਤਰ ਦਾ
ਜਦੋਂ ਕਿਸਾਨਾਂ ਦੀ ਮੰਡੀ ਵਿਚ ਇਸ ਤਰਸਯੋਗ ਹਾਲਤ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਅਮਿਤ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਭਾ ਦੀ ਮੁੱਖ ਮੰਡੀ ਮਾਰਕੀਟ ਕਮੇਟੀ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਵਿਚ 3300 ਐਮ.ਟੀ. ਦੇ ਕਰੀਬ ਕਣਕ ਦੀ ਫ਼ਸਲ ਆ ਚੁੱਕੀ ਹੈ, ਜਿਸ ਵਿਚੋਂ ਸਿਰਫ 350 ਐਮ.ਟੀ. ਕਣਕ ਦੀ ਸਰਕਾਰੀ ਖ਼ਰੀਦ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਮੰਡੀ ਵਿਚ ਅੱਜ ਤੋਂ ਫੋਗਿੰਗ ਵੀ ਸ਼ੁਰੂ ਕਰ ਰਹੇ ਹਨ ਤਾਂ ਜੋ ਕਿਸਾਨਾਂ ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੱਛਰਾਂ ਤੋਂ ਬਚਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਜੋ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਕੀਤੀ ਗਈ ਹੈ ਉਹ 12 ਫ਼ੀਸਦੀ ਨਮੀ ਤੋਂ ਘੱਟ ਵਾਲੀ ਹੀ ਕਣਕ ਖਰੀਦੀ ਗਈ ਹੈ |
ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਕੇਂਦਰ ਸਰਕਾਰ ਜਾਂ ਪੰਜਾਬ ਸਰਕਾਰ ਕਿਸਾਨਾਂ ਦੇ ਹਿਤ ਵਿਚ ਕਦੋਂ ਫ਼ੈਸਲਾ ਲੈਂਦੀ ਹੈ ਜਾਂ ਫਿਰ ਦੇਸ ਦਾ ਢਿੱਡ ਭਰਨ ਵਾਲਾ ਅੰਨਦਾਤਾ ਕਿਸਾਨ ਇਸੇ ਤਰ੍ਹਾਂ ਕੁਦਰਤੀ ਆਫ਼ਤਾਂ ਦੇ ਨਾਲ-ਨਾਲ ਸਰਕਾਰਾਂ ਦੀਆਂ ਅਣਗਹਿਲੀਆਂ ਦਾ ਸ਼ਿਕਾਰ ਹੁੰਦਾ ਰਹੇਗਾ ਇਹ ਤਾਂ ਆਉਣ ਵਾਲਾ ਸਮੇਂ ਦੱਸੇਗਾ |