ਨਾਭਾ, 14 ਅਪ੍ਰੈਲ (ਜਗਨਾਰ ਸਿੰਘ ਦੁਲੱਦੀ)-ਨੇੜਲੇ ਪਿੰਡ ਮੰਡੌਰ ਸਥਿਤ ਸਕੂਲ ਆਫ ਐਮੀਨੈਂਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਲ ਵਿਕਾਸ ਅਫ਼ਸਰ ਤਿ੍ਪਤਾ ਰਾਣੀ, ਹਾਕਮ ਸਿੰਘ, ਪਰਮਜੀਤ ਸਿੰਘ, ਸੁਮਨ ਰਾਣੀ, ਰਣਜੀਤ ਸਿੰਘ ਸ਼ਮਲਾ ਰਿਟਾਇਰਡ ਸੀਨੀ. ਸਹਾਇਕ, ਰਾਣੀ ਆਂਗਣਵਾੜੀ ਵਰਕਰ, ਪਵਨ ਕੁਮਾਰ, ਬਲਵੀਰ ਕੌਰ, ਪਰਮਜੀਤ ਕੌਰ ਸ਼ਾਮਿਲ ਹੋਏ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਅਤੇ ਪਿ੍ੰਸੀਪਲ ਜਸਪਾਲ ਸਿੰਘ ਵਲੋਂ ਬਾਬਾ ਸਾਹਿਬ ਦੇ ਬੁੱਤ ''ਤੇ ਫੁੱਲ ਮਾਲਾ ਅਰਪਿਤ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਰਮਜੀਤ ਸਿੰਘ ਕੰਪਿਊਟਰ ਫੈਕਲਟੀ ਵੀ ਹਾਜ਼ਰ ਸਨ | ਪ੍ਰੋਗਰਾਮ ਤੋਂ ਬਾਅਦ ਹਾਜ਼ਰ ਸੰਗਤ ਨੂੰ ਲੱਡੂ ਵੰਡੇ ਗਏ | ਪਿ੍ੰਸੀਪਲ ਜਸਪਾਲ ਸਿੰਘ ਨੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਵਿਖੇ ਡਾ. ਭੀਮ ਰਾਓ ਅੰਬੇਡਕਰ ਐਜੂਕੇਸ਼ਨ ਪਾਰਕ ਬਣਾਇਆ ਗਿਆ ਹੈ ਤਾਂ ਜੋ ਸਕੂਲ ਦੇ ਵਿਦਿਆਰਥੀ ਇਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਅੱਗੇ ਵਧ ਸਕਣ |