08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ 'ਤੇ ਕਿਸਾਨਾਂ 'ਚ ਰੋਸ

ਅਜੀਤ ਡੈਸਕ 15-04-2026
ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ 'ਚ ਨਾਰਾਜ਼ਗੀ ਪਾਈ ਜਾ ਰਹੀ ਹੈ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੱਟੀਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਦਲਜਿੰਦਰ ਸਿੰਘ ਆਲੋਵਾਲ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਪਹੁੰਚਣ ਦੇ ਬਾਵਜੂਦ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ ਸਾਢੇ ਪੰਜ ਵਜੇ ਤੱਕ ਵੀ ਕਿਸੇ ਵੀ ਥਾਂ 'ਤੇ ਖ਼ਰੀਦ ਸ਼ੁਰੂ ਹੋਣ ਦੀ ਪੁਸ਼ਟੀ ਨਹੀਂ ਹੋਈ, ਜਦਕਿ ਅਧਿਕਾਰੀਆਂ ਵਲੋਂ ਦੁਪਹਿਰ ਤੋਂ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਉਨ੍ਹਾਂ ਅਨੁਸਾਰ ਸੰਗਰੂਰ ਅਤੇ ਪਟਿਆਲਾ ਦੀਆਂ ਮੰਡੀਆਂ ਵਿਚ ਚੰਗੀ ਕਿਸਮ ਦੀ ਸੁੱਕੀ ਕਣਕ ਵੱਡੀ ਮਾਤਰਾ ਵਿਚ ਪਈ ਹੋਈ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਬਾਰਸ਼ ਅਤੇ ਗੜੇਮਾਰੀ ਨਾਲ ਨੁਕਸਾਨ ਝੱਲ ਚੁੱਕੇ ਕਿਸਾਨ ਪਹਿਲਾਂ ਹੀ ਪਰੇਸ਼ਾਨ ਹਨ, ਉੱਪਰੋਂ ਖ਼ਰੀਦ ਵਿਚ ਹੋ ਰਹੀ ਦੇਰੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਨੁਕਸਾਨੀ ਕਣਕ ਦੇ ਮੁਆਵਜ਼ੇ ਸੰਬੰਧੀ ਵੀ ਅਜੇ ਤੱਕ ਕੋਈ ਸਪਸ਼ਟ ਐਲਾਨ ਨਹੀਂ ਕੀਤਾ ਗਿਆ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੱਲ੍ਹ ਵੀ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਹੋਈ ਤਾਂ ਕਿਸਾਨ ਮੰਡੀਆਂ ਦੇ ਨੇੜੇ ਮੁੱਖ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹੋਣਗੇ | ਉਨ੍ਹਾਂ ਕਿਹਾ ਕਿ ਇਹ ਕਦਮ ਮਜਬੂਰੀ ਵੱਸ ਚੁੱਕਿਆ ਜਾਵੇਗਾ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ |
ਪਿਛਲੀ ਖ਼ਬਰ ਚੌਥਾ ਦਰਜਾ ਮੁਲਾਜ਼ਮਾਂ ਨੇ ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ 'ਤੇ ਸੰਘਰਸ਼ ਕਰਨ ਦਾ ਕੀਤਾ ਅਹਿਦ-ਦਰਸ਼ਨ ਸਿੰਘ ਲੁਬਾਣਾ,... ਅਗਲੀ ਖ਼ਬਰ ਹਰਦਿਆਲ ਕੰਬੋਜ ਨੇ ਡਾ. ਅੰਬੇਡਕਰ ਦੀ 135ਵੀਂ ਜੈਅੰਤੀ 'ਤੇ ਭੇਟ ਕੀਤੇ ਸ਼ਰਧਾ ਦੇ ਫੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।