10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 15-04-2026
ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਖ਼ਾਲਸੇ ਦਾ ਸਾਜਣਾ ਦਿਵਸ ਖੇਤਰ ਦੇ ਪਿੰਡਾਂ ਅਤੇ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸ਼ਹਿਰ ਅਤੇ ਖੇਤਰ ਦੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੁਆਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ | ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਲਾਬ ਨਗਰ ਖ਼ਾਲਸਾ ਸਾਜਣਾ ਦਿਵਸ ਦਾ ਵਿਖੇ ਭਾਈ ਸੇਵਕ ਸਿੰਘ ਦੀ ਦੇਖ-ਰੇਖ ਵਿਚ ਸਮਾਗਮ ਕਰਵਾਏ ਗਏ | ਜਿਸ ਵਿਚ ਭਾਈ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਕਥਾਵਾਚਕ ਅਤੇ ਛੋਟੀ ਬੱਚੀਆਂ ਦੇ ਮਾਤਾ ਸਾਹਿਬ ਕੌਰ ਰਾਗੀ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਗੁਰੂ ਚਰਨਾ ਨਾਲ ਜੋੜਿਆ | ਇਸੇ ਦੌਰਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਗੁਰਦੁਆਰਾ ਦੇ ਸੇਵਾਦਾਰਾਂ ਅਤੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਖੇਤਰ ਦੇ ਸਾਰੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਜੀ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਲਜਿੰਦਰ ਸਿੰਘ, ਮੋਹਨ ਸਿੰਘ, ਪਰਵਿੰਦਰ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਰਜਿੰਦਰ ਸਿੰਘ, ਗੁਰਕੀਰਤ ਸਿੰਘ, ਕੁਲਬੀਰ ਸਿੰਘ ਬਿੱਲਾ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ |
ਪਿਛਲੀ ਖ਼ਬਰ ਡੀ.ਐੱਸ.ਪੀ. ਅਤੇ ਸੀ.ਡੀ.ਪੀ.ਓ. ਦਫ਼ਤਰ ਦੀਆਂ ਇਮਾਰਤਾਂ ਦਾ ਤੁਰੰਤ ਕੀਤਾ ਜਾਵੇ ਨਵੀਨੀਕਰਨ-ਡਾ. ਅਜਨਾਲਾ <br/> ਅਗਲੀ ਖ਼ਬਰ ਲਾਇਨਜ਼ ਕਲੱਬ ਨਾਭਾ ਵਿਖੇ ਹੋਈ ਰਿਜਨਲ ਕਾਨਫਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।