ਪਾਤੜਾਂ, 20 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਕਰਨ ਸਿੰਘ ਡੀਟੀਓ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਹੋਏ ਗੱਠਜੋੜ ਨੂੰ ਪੰਥ ਲਈ ਸੁਭ ਸੰਕੇਤ ਦੱਸਦਿਆਂ ਕਿਹਾ ਕਿ ਇਸ ਗੱਠਜੋੜ ਨੇ ਪੰਥਕ ਏਕਤਾ ਦਾ ਮੁੱਢ ਬੰਨ੍ਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਥਕ ਅਤੇ ਖੇਤਰੀ ਪਾਰਟੀ ਹੋਣ ਦਾ ਹੋਕਾ ਦੇਣ ਵਾਲੀ ਪਾਰਟੀ ਨੇ ਸਿੱਖ ਸਿਧਾਂਤਾਂ ਤੇ ਮਰਿਆਦਾਵਾਂ ਦਾ ਘਾਣ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਆਪਣੇ ਨਿੱਜੀ ਲਾਭ ਲਈ ਪੰਥ ਨੂੰ ਵਰਤ ਕੇ ਨਿੱਜੀ ਲਾਭ ਲੈਂਦੇ ਰਹੇ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਪੰਜਾਬ ਦੀ ਅਸਲ ਖੇਤਰੀ ਪਾਰਟੀ ਅਤੇ ਪੰਥਕ ਹਿਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਗੱਠਜੋੜ ਦਾ ਡਟ ਕੇ ਸਾਥ ਦਿਓ | ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ |