20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕੰਬੋਜ ਵਲੋਂ ਬਨੂੜ 'ਚ ਵੱਡੀ ਬੈਠਕ ਕਰਕੇ ਨਗਰ ਕੌਂਸਲ ਚੋਣਾਂ ਦੀ ਖਿੱਚੀ ਤਿਆਰੀ

ਬਨੂੜ ਵਿਖੇ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ¢ ਅਜੀਤ ਤਸਵੀਰ <br/> 21-04-2026
ਬਨੂੜ, 20 ਅਪ੍ਰੈਲ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬੰਨੋ ਮਾਈ ਮੰਦਿਰ ਧਰਮਸ਼ਾਲਾ ਬਨੂੜ ਵਿਖੇ ਪਾਰਟੀ ਵਰਕਰਾਂ ਦੀ ਇਕ ਅਹਿਮ ਬੈਠਕ ਕਰਕੇ ਸ਼ਹਿਰ ਵਿਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੀ ਤਿਆਰੀਆਂ ਵਿੱਢ ਦਿੱਤੀਆਂ ਹਨ¢ ਇਸ ਬੈਠਕ ਵਿਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ¢ ਜੁੜੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਜਦੋਂ ਦੀ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ¢ ਉਸ ਸਮੇਂ ਤੋਂ ਹੀ ਆਪ ਆਗੂਆਂ ਨੇ ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਥਾਂ ਤੇ ਨਗਰ ਕੌਂਸਲ ਦੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਨੂੰ ਤਰਜੀਹ ਦਿੱਤੀ ਹੈ¢ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਰੋਜ਼ਾਨਾ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ¢ ਜਿਸ ਦੀ ਮਿਸਾਲ ਸ਼ਹਿਰ ਦੇ ਸ਼ਮਸ਼ਾਨ ਘਾਟਾਂ ਅਤੇ ਪਾਰਕਾਂ ਵਿਚੋਂ ਗੇਟ ਚੋਰੀ ਹੋਣ ਤੋਂ ਮਿਲਦੀ ਹੈ¢ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਵਿਚ ਹਰ ਪਾਸੇ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ¢ ਜਿਸ ਕਾਰਨ ਲੋਕ ਡਰੇ ਹੋਏ ਹਨ¢ ਉਨ੍ਹਾਂ ਕਿਹਾ ਕਿ ਇਸ ਬੈਠਕ ਵਿਚ ਵੱਡੀ ਗਿਣਤੀ ਚ ਪਹੁੰਚੇ ਸ਼ਹਿਰ ਦੇ ਵਸਨੀਕ ਇਸ ਗੱਲ ਦੇ ਸਬੂਤ ਹਨ¢ ਕਿ ਉਹ ਨਗਰ ਕੌਂਸਲ ਚੋਣਾਂ ਵਿਚ ਦੁਬਾਰਾ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਉਮੀਦਵਾਰਾਂ ਨੂੰ ਜਿਤਾਉਣਗੇ¢ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ¢ ਇਸ ਮÏਕੇ ਜਗਤਾਰ ਸਿੰਘ ਕੰਬੋਜ ਸਾਬਕਾ ਪ੍ਰਧਾਨ ਨਗਰ ਕÏਾਸਲ ਬਨੂੜ, ਕੁਲਵਿੰਦਰ ਸਿੰਘ ਭੋਲਾ, ਯੂਥ ਆਗੂ ਹਰਪ੍ਰੀਤ ਸਿੰਘ ਸੋਨਿਕ, ਵਪਾਰ ਮੰਡਲ ਦੇ ਪ੍ਰਧਾਨ ਜੀਵਨ ਕੁਮਾਰ, ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਵਾਲੀਆ, ਅਵਤਾਰ ਸਿੰਘ ਬਬਲਾ, ਮਨੀਸ਼ ਕਟਾਰੀਆ, ਸਾਬਕਾ ਪ੍ਰਧਾਨ ਜਸਬੀਰ ਸਿੰਘ ਪੱਪੀ, ਸਾਬਕਾ ਕੌਂਸਲਰ ਗੁਰਮੇਲ ਸਿੰਘ ਫÏਜੀ, ਸੋਨੀ ਸੰਧੂ, ਜਸਵੰਤ ਸਿੰਘ ਖਟੜਾ, ਰਕੇਸ਼ ਕੇਸੀ, ਬੀਰ ਚੰਦ, ਜੇ ਪੀ ਟੈਂਟ ਵਾਲਾ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ ਅਗਲੀ ਖ਼ਬਰ ਸਖ਼ਤ ਕਾਨੂੰਨ ਬਣਨ ਕਰਕੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਬਾਰੇ ਕੋਈ ਸੋਚ ਵੀ ਨਹੀਂ ਸਕੇਗਾ : ਹਰਪਾਲ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।