20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਭੁੰਗ ਵਾਲੇ ਵਾਹਨਾਂ ਦੇ ਕੱਟੇ ਚਲਾਨ-ਭਾਰੀ ਜੁਰਮਾਨੇ ਲਗਾਏ

ਅਜੀਤ ਡੈਸਕ 21-04-2026
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਆਵਾਜਾਈ ਪੁਲਿਸ ਸਮਾਣਾ ਨੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਾਲਾਨ ਕਰਕੇ ਭਾਰੀ ਜੁਰਮਾਨੇ ਕੀਤੇ | ਆਵਾਜਾਈ ਪੁਲਿਸ ਸਮਾਣਾ ਦੇ ਮੁਖੀ ਸਹਾਇਕ ਥਾਣੇਦਾਰ ਝਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜਿਸ ਵਿਚ ਸਹਾਇਕ ਥਾਣੇਦਾਰ ਹਰਜੀਤ ਸਿੰਘ ਅਤੇ ਹੌਲਦਾਰ ਜਸਪਾਲ ਸਿੰਘ ਸ਼ਾਮਲ ਸਨ, ਨੇ ਸਖ਼ਤ ਨਾਕਾਬੰਦੀ ਕਰਕੇ ਦਿਨ ਸਮੇਂ ਚੱਲਣ ਵਾਲੀਆਂ ਭੁੰਗ ਦੀਆਂ ਟਰਾਲੀਆਂ ਅਤੇ ਟਰੱਕਾਂ ਦਾ ਚਾਲਾਨ ਕੀਤਾ | ਉਨ੍ਹਾਂ ਆਖਿਆ ਕਿ ਨਿਯਮਾਂ ਮੁਤਾਬਿਕ ਦਿਨ ਸਮੇਂ ਭੁੰਗ ਵਾਲੇ ਵਾਹਨ ਚਲਾਏ ਨਹੀਂ ਜਾ ਸਕਦੇ | ਉਨ੍ਹਾਂ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ | ਜ਼ਿਆਦਾਤਰ ਹਾਦਸੇ ਆਵਾਜਾਈ ਨਿਯਮਾਂ ਦੀ ਅਣਦੇਖੀ ਅਤੇ ਅਣਗਹਿਲੀ ਕਾਰਨ ਹੁੰਦੇ ਹਨ |
ਪਿਛਲੀ ਖ਼ਬਰ ਅਰੋੜਿਆਂ ਵਾਲੇ ਮੁਹੱਲੇ 'ਚੋਂ ਟਰੱਕ ਚੋਰੀ ਅਗਲੀ ਖ਼ਬਰ ਪੰਜਾਬ ਸਰਕਾਰ ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ-ਹਰਿਆਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।