ਬਿਜਲੀ ਸਪਲਾਈ ਬੰਦ ਰਹੇਗੀ
ਅਜੀਤ ਡੈਸਕ
21-04-2026
* ਉਪ ਮੰਡਲ ਅਫ਼ਸਰ ਸਬ ਡਵੀਜ਼ਨ ਗੱਜੂ ਖੇੜਾ ਪ੍ਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 66 ਕੇ.ਵੀ. ਸਬ-ਸਟੇਸ਼ਨ ਗੱਜੂ ਖੇੜਾ ਅਤੇ 66 ਕੇ.ਵੀ. ਸਬ-ਸਟੇਸ਼ਨ ਭਗੜਾਣਾ ਅਧੀਨ ਆਉਂਦੇ ਉਪ-ਮੰਡਲ ਗੱਜੂ ਖੇੜਾ ਦੇ ਅਧੀਨ ਪੈਂਦੇ ਪਿੰਡਾਂ ਅਤੇ ਕਸਬਿਆਂ ਦੀ ਬਿਜਲੀ ਦੀ ਸਪਲਾਈ ਕੱਲ੍ਹ 21 ਅਪ੍ਰੈਲ ਦਿਨ ਮੰਗਲਵਾਰ ਨੂੰ ਜ਼ਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਉਨ੍ਹਾਂ ਦੱਸਿਆ ਕਿ ਸਮਾਂ ਘੱਟ ਵੱਧ ਹੋ ਸਕਦਾ ਹੈ |