22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੈਰ-ਵਿੱਦਿਅਕ ਡਿਊਟੀਆਂ ਦੇ ਖਿਲਾਫ਼ ਅਧਿਆਪਕਾਂ ਵਲੋਂ ਡੀ.ਸੀ. ਦਫਤਰ ਦਾ ਘਿਰਾਓ

ਅਜੀਤ ਡੈਸਕ 07-05-2026
ਪਟਿਆਲਾ, 6 ਮਈ (ਧਰਮਿੰਦਰ ਸਿੰਘ ਸਿੱਧੂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪਟਿਆਲਾ ਦੀ ਅਗਵਾਈ ਵਿਚ ਗੈਰ-ਵਿਦਿਅਕ ਡਿਊਟੀਆਂ ਦੇ ਵਿਰੋਧ ਵਜੋਂ ਅਧਿਆਪਕਾਂ ਦੁਆਰਾ ਡੀ.ਸੀ. ਦਫਤਰ ਪਟਿਆਲਾ ਦਾ ਘਿਰਾਓ ਕਰਕੇ ਸਰਕਾਰ ਦਾ ਵੱਡ-ਆਕਾਰੀ ਪੁਤਲਾ ਫੂਕਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਟੀ.ਐਫ਼. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, ਸਕੱਤਰ ਜਸਪਾਲ ਸਿੰਘ ਅਤੇ ਵਿੱਤ ਸਕੱਤਰ ਰਾਜਿੰਦਰ ਸਿੰਘ ਸਮਾਣਾ ਨੇ ਦੱਸਿਆ ਗਿਆ ਕਿ ਸਰਕਾਰ ਵਲੋਂ ਪੰਜਾਬ ਭਰ ਵਿਚ ਅਧਿਆਪਕਾਂ ਦੀਆਂ ਵੱਡੀ ਪੱਧਰ 'ਤੇ ਜਨਗਣਨਾ ਡਿਊਟੀਆਂ ਲਗਾਈਆਂ ਗਈਆਂ ਹਨ | ਜਿਸ ਤਹਿਤ ਪਿਛਲੇ ਮਹੀਨੇ ਤੋਂ ਇਸ ਦੀ ਲਗਾਤਾਰ ਟਰੇਨਿੰਗ ਚੱਲ ਰਹੀ | ਇਸ ਕਾਰਨ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ ਉੱਥੇ ਅਧਿਆਪਕ ਵਰਗ ਵੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮਹੀਨੇ ਸਕੂਲਾਂ ਵਿਚ ਨਵਾਂ ਸੈਸ਼ਨ ਸ਼ੁਰੂ ਹੁੰਦਾ ਹੈ ਜਿਸ ਤਹਿਤ ਦਾਖ਼ਲਿਆਂ ਸਮੇਤ ਹੋਰ ਬਹੁਤ ਸਾਰਾ ਕੰਮ ਕਾਰਨ ਵਾਲਾ ਹੁੰਦਾ ਹੈ | ਪਰ ਵਿਭਾਗ ਦੁਆਰਾ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਹਟਾ ਕੇ ਟ੍ਰੇਨਿੰਗਾਂ ਕਰਨ ਲਗਾਇਆ ਹੋਇਆ ਹੈ |
ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿੱਦਿਅਕ ਸਰੋਕਾਰਾਂ ਤੋਂ ਪੂਰੀ ਤਰ੍ਹਾਂ ਮੁਨਕਰ ਹੋ ਚੁੱਕੀ ਹੈ | ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਰਕਾਰ ਦੇ ਸਾਰੇ ਨੁਮਾਇੰਦੇ ਸੂਬੇ ਵਿਚ ਸਿੱਖਿਆ ਕ੍ਰਾਂਤੀ ਦਾ ਢੰਡੋਰਾ ਪਿੱਟਦੇ ਰਹਿੰਦੇ ਹਨ | ਪਰ ਅਸਲ ਵਿੱਚ ਹਕੀਕਤ ਕੁਝ ਹੋਰ ਬਿਆਨ ਕਰਦੀ ਹੈ | ਪਹਿਲਾਂ ਨਾਲੋਂ ਕਿਤੇ ਵੱਧ ਕੇ ਲਗਾਈਆਂ ਜਾ ਰਹੀਆਂ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ਜਿਵੇਂ ਕਿ ਬੀ.ਐਲ.ਓ. ਡਿਊਟੀ ਦੇ ਤਹਿਤ ਵੋਟਰ ਸੂਚੀਆਂ ਦੀ ਸੁਧਾਈ, ਡਰੱਗ ਸੈਂਸਜ਼, ਜਨਗਣਨਾ, ਹੈਲਥ ਕਾਰਡ ਆਦਿ ਨੂੰ ਦੇਖਕੇ ਹੀ ਪਤਾ ਲੱਗ ਜਾਂਦਾ ਹੈ ਕਿ ਸਰਕਾਰ ਜਨਤਕ ਸਿੱਖਿਆ ਪ੍ਰਤੀ ਕਿੰਨੀ ਕੁ ਸੁਹਿਰਦ ਹੈ | ਪ੍ਰਸ਼ਾਸਨ ਦੁਆਰਾ ਮੌਕੇ ਤੇ ਜਥੇਬੰਦੀ ਦੀ ਮੀਟਿੰਗ ਏ.ਡੀ.ਸੀ. ਸ਼ਹਿਰੀ ਵਿਕਾਸ ਸ਼੍ਰੀਮਤੀ ਨਵਰੀਤ ਕੌਰ ਸੇਖੋਂ ਨਾਲ ਕਰਵਾਈ ਗਈ ਜਿਸ ਵਿਚ ਅਧਿਆਪਕਾਂ ਦੀਆਂ ਮੰਗਾਂ ਜਿਵੇੇਂ ਕਿ ਕਪਲ ਕੇਸ ਅਤੇ ਮੈਡੀਕਲ ਪ੍ਰੋਬਲਮ ਕਾਰਨ ਡਿਊਟੀ ਤੋਂ ਛੋਟ, ਦੋ ਸਾਲ ਤੋਂ ਛੋਟੇ ਬੱਚਿਆਂ ਦੀਆਂ ਮਾਵਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਡਿਊਟੀ ਤੋਂ ਛੋਟ,ਕਿਸੇ ਵੀ ਸਕੂਲ ਵਿਚੋਂ 50 ਫੀਸਦੀ ਤੋਂ ਵੱਧ ਅਧਿਆਪਕਾਂ ਦੀ ਡਿਊਟੀ ਨਾ ਲਾਏ ਜਾਣ, ਸਿੰਗਲ ਪੇਰੈਂਟ ਨੂੰ ਡਿਊਟੀ ਤੋਂ ਛੋਟ, ਜਨਗਣਨਾ ਡਿਊਟੀ ਦੂਸਰੇ ਬਲਾਕਾਂ ਜਾਂ ਦੂਰ-ਦੁਰਾਡੇ ਨਾ ਲਗਾਉਣ ਅਤੇ ਜਨਗਣਨਾ ਡਿਊਟੀ ਸੰਬੰਧੀ ਐਸ.ਓ.ਪੀ ਜਾਰੀ ਕੀਤੇ ਜਾਣ, ਦੀ ਮੰਗ ਦੇ ਨਾਲ- ਨਾਲ ਕਮਿਸ਼ਨਰ ਪਟਿਆਲਾ ਨਾਲ ਮੀਟਿੰਗ ਕਰਾਉਣ ਦੀ ਮੰਗ ਰੱਖੀ ਗਈ | ਜਿਸ ਬਾਰੇ ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਦੋ ਦਿਨਾਂ ਵਿਚ ਡੀ.ਸੀ. ਨਾਲ ਗੱਲ ਕਰਕੇ ਮੀਟਿੰਗ ਫਿਕਸ ਕਰਵਾ ਦਿੱਤੀ ਜਾਵੇਗੀ | ਉਪਰੰਤ ਜਥੇਬੰਦੀ ਵਲੋਂ ਸਰਕਾਰ ਦੀ ਅਖੌਤੀ ਸਿੱਖਿਆ ਕ੍ਰਾਂਤੀ ਦਾ ਪੁਤਲਾ ਫੂਕਿਆ ਗਿਆ ਅਤੇ ਡੀ.ਸੀ. ਨਾਲ ਮੀਟਿੰਗ ਨਾ ਕਰਾਉਣ ਦੀ ਸੂਰਤ ਵਿਚ ਸੰਘਰਸ਼ ਨੂੰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਗਈ | ਇਸ ਮੌਕੇ ਉਪਰੋਕਤ ਤੋਂ ਇਲਾਵਾ ਹਰਦੀਪ ਟੋਡਰਪੁਰ, ਰਾਮ ਸ਼ਰਨ, ਭਜਨ ਸਿੰਘ, ਹਰਿੰਦਰ ਪਟਿਆਲਾ, ਰਵਿੰਦਰ ਕੰਬੋਜ਼, ਜਗਜੀਤ ਸਿੰਘ ਜਟਾਣਾ, ਸਤਪਾਲ ਸਮਾਣਵੀ, ਹਰਵਿੰਦਰ ਬੇਲੂਮਾਜਰਾ, ਰਾਜੀਵ ਪਾਤੜਾਂ, ਗੁਰਪ੍ਰੀਤ ਸਿੰਘ ਨਾਭਾ, ਗੁਰਜੀਤ ਘੱਗਾ, ਭੁਪਿੰਦਰ ਸਿੰਘ ਮਰਦਾਂਹੇੜੀ, ਪਵਨ ਕੁਮਾਰ ਨਾਭਾ, ਪਿ੍ਤਪਾਲ ਸਿੰਘ, ਬਲਜਿੰਦਰ ਘੱਗਾ, ਜਗਤਾਰ ਰਾਮ, ਰਵਿੰਦਰ ਰਾਜਨ, ਬਲਜੀਤ ਖੁਰਮੀ, ਕੁਲਵਿੰਦਰ ਸਿੰਘ, ਚਮਕੌਰ ਸਿੰਘ, ਜਗਦੀਪ ਸਿੰਘ ਆਦਿ ਅਧਿਆਪਕ ਹਾਜ਼ਰ ਹੋਏ¢
ਪਿਛਲੀ ਖ਼ਬਰ ਨਗਰ ਨਿਗਮ ਨਾਜਾਇਜ਼ ਕਬਜ਼ਾ ਛੁਡਾਉਣ 'ਚ ਕਿਉਂ ਹੋ ਰਿਹੈ ਨਾਕਾਮ...? ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਨੂੰ ਪਿਆ ਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।