22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੂਬੇ 'ਚ ਕਾਨੂੰਨ-ਵਿਵਸਥਾ ਭੰਗ, ਲੋਕਾਂ 'ਚ ਸਹਿਮ ਦਾ ਮਾਹੌਲ-ਸੁਰਜੀਤ ਸਿੰਘ ਰੱਖੜਾ

ਅਜੀਤ ਡੈਸਕ 07-05-2026
ਪਟਿਆਲਾ, 6 ਮਈ (ਗੁਰਪ੍ਰੀਤ ਸਿੰਘ ਚੱਠਾ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਵਿਚ ਲਗਾਤਾਰ ਵਾਪਰ ਰਹੀਆਂ ਬੰਬ ਧਮਾਕਿਆਂ ਦੀਆਂ ਘਟਨਾਵਾਂ 'ਤੇ ਗੰਭੀਰ ਚਿੰਤਾ ਜਤਾਉਂਦਿਆਂ ਸੂਬਾ ਸਰਕਾਰ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਭੰਗ ਹੋ ਚੁੱਕੀ ਹੈ ਅਤੇ ਲੋਕਾਂ ਵਿਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ | ਸ. ਰੱਖੜਾ ਨੇ ਜਲੰਧਰ ਵਿਖੇ ਬੀ.ਐੱਸ.ਐੱਫ. ਹੈੱਡਕੁਆਟਰ, ਅੰਮਿ੍ਤਸਰ ਦੇ ਖਾਸਾ ਕੈਂਟ ਇਲਾਕੇ ਅਤੇ ਸੰਭੂ-ਅੰਬਾਲਾ ਰੇਲ ਪਟੜੀ 'ਤੇ ਹੋਏ ਧਮਾਕਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸਰਕਾਰ ਦੇ ਕਾਨੂੰਨ-ਵਿਵਸਥਾ ਸੰਬੰਧੀ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਰਕਾਰ ਦੇ ਖ਼ੁਫ਼ੀਆ ਤੰਤਰ ਦੀ ਨਾਕਾਮੀ ਵੱਲ ਸਾਫ਼ ਇਸ਼ਾਰਾ ਕਰਦੀਆਂ ਹਨ ਅਤੇ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ 'ਚ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ | ਸ. ਰੱਖੜਾ ਨੇ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਿਰਫ ਸਿਆਸੀ ਬਿਆਨਾਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਠੋਸ ਕਦਮ ਚੁੱਕ ਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ 'ਚ ਵਿਸ਼ਵਾਸ ਮੁੜ ਕਾਇਮ ਹੋ ਸਕੇ |
ਪਿਛਲੀ ਖ਼ਬਰ ਹਵਾਲਾਤੀ ਤੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਮਿਲਿਆ ਅਗਲੀ ਖ਼ਬਰ ਅਨਾਜ ਮੰਡੀ ਲੌਟ 'ਚ ਲਿਫ਼ਟਿੰਗ ਦੀ ਸਮੱਸਿਆ ਕਾਰਨ ਆੜ੍ਹਤੀਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।