22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅੰਬੇਡਕਰ ਬੁੱਤ ਨੇੜੇ ਨੌਜਵਾਨ ਦੀ ਕੀਤੀ ਕੁੱਟਮਾਰ 15 ਵਿਅਕਤੀਆਂ ਖਿਲਾਫ ਕੇਸ ਦਰਜ

ਅਜੀਤ ਡੈਸਕ 07-05-2026
ਪਟਿਆਲਾ, 6 ਮਈ (ਮਨਦੀਪ ਸਿੰਘ ਖਰੌੜ)-ਪੁਰਾਣੇ ਬੱਸੇ ਅੱਡੇ ਨੇੜੇ ਨੌਜਵਾਨ ਦੀ ਤੇਜਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ | ਇਸ ਹਮਲੇ 'ਚ ਜ਼ਖਮੀ ਹੋਇਆ ਨੌਜਵਾਨ ਮਨਜੋਤ ਸਿੰਘ ਪੀਜੀਆਈ 'ਚ ਜੇਰੇ ਇਲਾਜ ਹੈ | ਉਕਤ ਸ਼ਿਕਾਇਤ ਰਾਹੁਲ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦਾ ਭਰਾ ਮਨਜੋਤ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮ 'ਤੇ ਗਿਆ ਸੀ | ਦੇਰ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਪੁਰਾਣ ਬੱਸ ਅੱਡੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਮਨਜੋਤ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ | ਜਿਸ ਅਧਾਰ 'ਤੇ ਪੁਲਿਸ ਨੇ 15 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਯੂਨੀਵਰਸਲ ਕਾਲਜ 'ਚ ਮੀਡੀਆ ਕਲੱਬ ਪਾਤੜਾਂ ਵਲੋਂ ਵਿਸ਼ਵ ਪ੍ਰੈੱਸ ਅਜ਼ਾਦੀ ਦਿਵਸ ਦੇ ਸੰਬੰਧ 'ਚ ਖੂਨਦਾਨ ਕੈਂਪ ਅਗਲੀ ਖ਼ਬਰ ਸੁੱਖੀ ਬੱਲ ਨੂੰ ਪ੍ਰੀਤ ਗਰੁੱਪ ਵਲੋਂ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।